ਅਹਿਮ ਖ਼ਬਰ : ''ਕੈਪਟਨ'' ਦਾ ਸੁਰੱਖਿਆ ਘੇਰਾ ਹੋਰ ਮਜ਼ਬੂਤ ਬਣਾਇਆ ਗਿਆ, ਚੱਪੇ-ਚੱਪੇ ''ਤੇ ਏਜੰਸੀਆਂ ਦੀ ਨਜ਼ਰ

08/14/2021 9:31:35 AM

ਜਲੰਧਰ (ਧਵਨ) : ਪਾਕਿਸਤਾਨ ਦੀ ਏਜੰਸੀ ਆਈ. ਐੱਸ. ਆਈ. ਅਤੇ ਉਸ ਦੇ ਸਮਰਥਕ ਖਾਲਿਸਤਾਨੀ ਅੱਤਵਾਦੀਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਨੂੰ ਪੈਦਾ ਹੋਏ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਦਾ ਸੁਰੱਖਿਆ ਘੇਰਾ ਹੋਰ ਮਜ਼ਬੂਤ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨੇ ਸੁਰੱਖਿਆ ਵਿੰਗ ਨੂੰ ਹੁਕਮ ਦਿੱਤੇ ਹਨ ਕਿ ਮੁੱਖ ਮੰਤਰੀ ਦੀ ਸੁਰੱਖਿਆ ਵੱਲ ਖ਼ਾਸ ਧਿਆਨ ਦਿੱਤਾ ਜਾਵੇ।

ਇਹ ਵੀ ਪੜ੍ਹੋ : ਕਾਂਗਰਸ ਲਈ ਅਗਲਾ ਹਫ਼ਤਾ ਅਹਿਮ, ਰਾਵਤ ਦੇ ਆਉਣ ਤੇ ਕੈਬਨਿਟ ਫੇਰਬਦਲ ਵੱਲ ਕਾਂਗਰਸੀਆਂ ਦੀਆਂ ਨਜ਼ਰਾਂ

ਕੈਪਟਨ ਨੂੰ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਹਾਸਲ ਹੈ ਪਰ ਹੁਣ ਜਿਸ ਤਰ੍ਹਾਂ ਪੰਜਾਬ ’ਚ ਸਰਹੱਦ ਪਾਰ ਤੋਂ ਹੈਂਡ ਗ੍ਰੇਨੇਡ ਭੇਜੇ ਜਾ ਰਹੇ ਹਨ, ਉਸ ਨੂੰ ਵੇਖਦੇ ਹੋਏ ਕੈਪਟਨ ਦਾ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਕੈਪਟਨ ਨੇ ਆਜ਼ਾਦੀ ਦਿਹਾੜੇ ’ਤੇ ਅੰਮ੍ਰਿਤਸਰ ’ਚ ਕੌਮੀ ਝੰਡਾ ਲਹਿਰਾਉਣਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੀ STF ਟੀਮ ਨੂੰ ਵੱਡੀ ਸਫ਼ਲਤਾ, ਸਾਢੇ 26 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਅੰਮ੍ਰਿਤਸਰ ਪਹੁੰਚ ਰਹੇ ਹਨ, ਜਿਸ ਨੂੰ ਵੇਖਦੇ ਹੋਏ ਵੀ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਦਾ ਸੁਰੱਖਿਆ ਘੇਰਾ ਮਜ਼ਬੂਤ ਰੱਖਣ ਦਾ ਫ਼ੈਸਲਾ ਲਿਆ ਹੈ। ਪੰਜਾਬ ’ਚ ਸੂਬਾ ਵਿਧਾਨ ਸਭਾ ਚੋਣਾਂ ਵੀ ਅਗਲੇ ਸਾਲ ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਉਸ ਤੋਂ ਪਹਿਲਾਂ ਤਿਉਹਾਰੀ ਮੌਸਮ ਵੀ ਆਉਣਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਰੀਰਕ ਛੇੜਛਾੜ ਤੇ ਗੰਦੇ ਇਸ਼ਾਰੇ ਕਰਨ ਦੇ ਦੋਸ਼

ਇਸ ਲਈ ਆਉਣ ਵਾਲੇ ਮਹੀਨੇ ਕਾਫੀ ਸੰਵੇਦਨਸ਼ੀਲ ਮੰਨੇ ਜਾ ਰਹੇ ਹਨ। ਸੂਬਾ ਪੁਲਸ ਵਲੋਂ ਪੰਜਾਬ ਵਿਚ ਆਰ. ਐੱਸ. ਐੱਸ. ਸ਼ਾਖਾਵਾਂ, ਹਿੰਦੂ ਨੇਤਾਵਾਂ ਅਤੇ ਹਿੰਦੂ ਸੰਗਠਨਾਂ ਦੀ ਸੁਰੱਖਿਆ ਵੱਲ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News