ਕੈਪਟਨ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ, 'ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ'
Saturday, Sep 18, 2021 - 04:27 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਤਖ਼ਤਾ ਪਲਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਰਣਇੰਦਰ ਸਿੰਘ ਵੱਲੋਂ ਇਕ ਟਵੀਟ ਰਾਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਵਿਧਾਇਕ ਦਲ ਦੀ ਮੀਟਿੰਗ 'ਚ ਜਾਣ ਤੋਂ ਇਨਕਾਰ! ਗਵਰਨਰ ਨਾਲ ਕਰ ਸਕਦੇ ਨੇ ਮੁਲਾਕਾਤ
ਰਣਇੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਂ ਵੀ ਆਪਣੇ ਪਿਤਾ ਜੀ ਨਾਲ ਇਸ ਦੇ ਲਈ ਰਾਜ ਭਵਨ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ 'ਚ ਕਿਹਾ ਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗਵਰਨਰ ਨੂੰ ਅਸਤੀਫ਼ਾ ਸੌਂਪਣਗੇ ਅਤੇ ਇਕ ਨਵੀਂ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ
ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਰੱਖੀ ਗਈ ਹੈ, ਜਿਸ ਤੋਂ ਬਾਅਦ ਸਵੇਰ ਤੋਂ ਹੀ ਪੰਜਾਬ ਕਾਂਗਰਸ 'ਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ