1984 ਦੇ ਦੰਗਿਆਂ ''ਤੇ ਕੈਪਟਨ ਦਾ ਵੱਡਾ ਬਿਆਨ, ਗਰਮਾਈ ਪੰਜਾਬ ਦੀ ਸਿਆਸਤ

01/12/2018 11:52:25 AM

ਚੰਡੀਗੜ੍ਹ (ਅਸ਼ਵਨੀ) : 1984 ਦੇ ਸਿੱਖ ਦੰਗਿਆਂ 'ਤੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ, ਉਥੇ ਹੀ ਉਨ੍ਹਾਂ ਨੇ 84 ਦੰਗਿਆਂ 'ਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦੀ ਭੂਮਿਕਾ ਹੋਣ ਦੀ ਵੀ ਗੱਲ ਕਹੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ, ਜਿੱਥੇ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਦਾ ਨਾਂ ਲੈਣ 'ਚ ਬਹੁਤ ਦੇਰੀ ਕਰ ਦਿੱਤੀ। ਉਥੇ ਹੀ ਆਪ' ਆਗੂ ਤੇ 1984 ਦੇ ਦੰਗਿਆਂ ਦੇ ਪੀੜਤਾਂ ਦੇ ਵਕੀਲ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਸ਼ਲਾਘਾ ਕਰਦੇ ਹਨ।