ਕੈਪਟਨ ਨੇ 9 ਰਤਨਾਂ ਸਮੇਤ ਸੰਭਾਲੀ ਪੰਜਾਬ ਦੀ ਵਾਗਡੋਰ, ਬਾਦਲ ਦਾ ਭਤੀਜਾ ਬਣਿਆ ਕੈਬਨਿਟ ਮੰਤਰੀ

03/17/2017 3:02:44 PM

ਚੰਡੀਗੜ੍ਹ : ਪੰਜਾਬ ''ਚ 10 ਸਾਲਾਂ ਬਾਅਦ ਕਾਂਗਰਸ ਵਲੋਂ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 15ਵੀਂ ਵਿਧਾਨ ਸਭਾ ਲਈ ਆਪਣੇ 9 ਰਤਨਾਂ ਸਮੇਤ ਪੰਜਾਬ ਦੀ ਵਾਂਗਡੋਰ ਸੰਭਾਲ ਲਈ ਹੈ। ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਵਾਈ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ 26ਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਦੇ ਨਾਲ ਹੀ ਕੈਪਟਨ ਦੀ ਸਰਕਾਰ ''ਚ ਸਾਬਕਾ ਮੁੱਖ ਮੰਤਰੀ ਅਤੇ ਲੰਬੀ ਤੋਂ ਵਿਧਾਇਕ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਅੰਮ੍ਰਿਤਸਰ ਈਸਟ ਤੋਂ ਵਿਧਾਇਕ ਬਣੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਮੌਕੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਸਿੱਧੂ ਅਤੇ ਮਨਪ੍ਰੀਤ ਬਾਦਲ ਤੋਂ ਇਲਾਵਾ ਕੈਪਟਨ ਦੀ ਸਰਕਾਰ ''ਚ ਮੰਤਰੀ ਬਣੇ ਇਨ੍ਹਾਂ ਚਿਹਰਿਆਂ ਨੇ ਆਪੋ-ਆਪਣੇ ਅਹੁਦੇ ਦੀ ਗੋਪਨੀਅਤਾ ਦੀ ਸਹੁੰ ਚੁੱਕੀ
►ਪਟਿਆਲਾ ਤੋਂ ਵਿਧਾਇਕ ਬ੍ਰਹਮ ਮੋਹਿੰਦਰਾ
►ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ
►ਮਾਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ
►ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ
►ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ
►ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ 
►ਫਤਿਹਗੜ੍ਹ ਤੋਂ ਤ੍ਰਿਪਤ ਰਾਜਿੰਦਰ ਬਾਜਵਾ

Babita Marhas

This news is News Editor Babita Marhas