ਲੁਧਿਆਣਾ : ਕੈਪਟਨ ਨੇ ਟਵੀਟ ਕਰਕੇ ਦਿੱਤੀ ਜਿੱਤ ਦੀ ਵਧਾਈ

02/27/2018 4:24:39 PM

ਲੁਧਿਆਣਾ : ਲੁਧਿਆਣਾ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ 'ਚ ਲਿਖਿਆ ਹੈ ਕਿ ਉਨ੍ਹਾਂ ਦੀ ਜਿੱਤ ਪਿੱਛੇ ਲੋਕ ਪੱਖੀ ਨੀਤੀਆਂ ਹੀ ਆਧਾਰ ਬਣੀਆਂ ਹਨ। ਉਨ੍ਹਾਂ ਕਿਹਾ ਕਿ 95 'ਚੋਂ 62 ਸੀਟਾਂ ਹਾਸਲ ਕਰਕੇ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਦਾ ਸਰਕਾਰ 'ਤੇ ਭਰੋਸਾ ਦਰਸਾਉਂਦੀ ਹੈ।