ਅਹਿਮ ਖ਼ਬਰ : ਪੰਜਾਬ ਮੰਤਰੀ ਮੰਡਲ ''ਚ ਫੇਰਬਦਲ ਨੂੰ ਲੈ ਕੇ ਕੈਪਟਨ ਤੇ ਸਿੱਧੂ ਵਿਚਾਲੇ ਵਧੇਗੀ ਤਲਖ਼ੀ!

Monday, Jul 26, 2021 - 09:48 AM (IST)

ਅਹਿਮ ਖ਼ਬਰ : ਪੰਜਾਬ ਮੰਤਰੀ ਮੰਡਲ ''ਚ ਫੇਰਬਦਲ ਨੂੰ ਲੈ ਕੇ ਕੈਪਟਨ ਤੇ ਸਿੱਧੂ ਵਿਚਾਲੇ ਵਧੇਗੀ ਤਲਖ਼ੀ!

ਪਟਿਆਲਾ (ਰਾਜੇਸ਼ ਪੰਜੌਲਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕ ਮੰਚ 'ਤੇ ਦਿਖਾਈ ਦਿੱਤੇ ਪਰ ਅਜੇ ਤੱਕ ਦੋਹਾਂ ਦੇ ਦਿਲ ਨਹੀਂ ਮਿਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਜਿਸ ਤਰ੍ਹਾਂ ਕੈਪਟਨ ਖੇਮਾ ਮਾਯੂਸ ਹੋਇਆ ਹੈ, ਉਸ ਨਿਰਾਸ਼ਾ ਨੂੰ ਦੂਰ ਕਰਨ ਲਈ ਅਤੇ ਆਪਣੇ ਸਮਰਥਕਾਂ ਨੂੰ ਸੁਨੇਹਾ ਦੇਣ ਲਈ ਕਿ ਅਜੇ ਵੀ ਪੰਜਾਬ ਕਾਂਗਰਸ ਦੇ ਉਹੀ ਸੁਪਰੀਮੋ ਹਨ, ਇਸ ਲਈ ਕੈਪਟਨ ਮੰਤਰੀ ਮੰਡਲ 'ਚ ਫੇਰਬਦਲ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਮੁੜ ਖੁੱਲ੍ਹਣਗੇ 'ਸਕੂਲ', ਇਨ੍ਹਾਂ ਜਮਾਤਾਂ ਦੀ ਹੋਵੇਗੀ ਪੜ੍ਹਾਈ

ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਲਈ ਮਾਹੌਲ ਤਿਆਰ ਕਰਨ ਵਾਲੇ ਕੈਬਨਿਟ ਮੰਤਰੀ ਉਨ੍ਹਾਂ ਦੇ ਨਿਸ਼ਾਨੇ 'ਤੇ ਹਨ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਅਤੇ ਰਾਜਕੁਮਾਰ ਵੇਰਕਾ ਨੂੰ ਹਰ ਹਾਲ 'ਚ ਐਡਜਸਟ ਕਰਨਾ ਚਾਹੁੰਦੇ ਹਨ। ਇਸ ਦੇ ਬਦਲੇ 'ਚ ਉਹ ਤ੍ਰਿਪਤ ਰਾਜਿੰਦਰ ਬਾਜਵਾ, ਚਰਨਜੀਤ ਸਿੰਘ ਚੰਨੀ ਨੂੰ ਮੰਤਰੀ ਮੰਡਲ ਤੋਂ ਹਟਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਨਹਿਰ 'ਚ ਡਿਗਣ ਕਾਰਨ 3 ਲੋਕਾਂ ਦੀ ਮੌਤ (ਤਸਵੀਰਾਂ)

ਇਸ ਤੋਂ ਇਲਾਵਾ ਕਈ ਮੰਤਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ ਕੀਤਾ ਜਾਵੇਗਾ। ਚਰਨਜੀਤ ਸਿੰਘ ਚੰਨੀ ਦੀ ਰਿਸ਼ਤੇਦਾਰ ਹੋਣ ਦੇ ਬਾਵਜੂਦ ਸਿੱਧੂ ਖੇਮੇ 'ਚ ਨਾ ਜਾਣ ਵਾਲੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਮਲਾਈਦਾਰ ਵਿਭਾਗ ਵੀ ਦਿੱਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਮਾਝੇ ਨਾਲ ਸਬੰਧਿਤ ਜਿਨ੍ਹਾਂ ਮੰਤਰੀਆਂ ਨੇ ਉਨ੍ਹਾਂ ਖ਼ਿਲਾਫ਼ ਝੰਡਾ ਬੁਲੰਦ ਕੀਤਾ ਹੈ, ਉਨ੍ਹਾਂ ਦੀ ਛੁੱਟੀ ਕਰ ਦਿਓ ਪਰ ਸੁਖਜਿੰਦਰ ਸਿੰਘ ਰੰਧਾਵਾ 'ਤੇ ਕਾਂਗਰਸ ਹਾਈਕਮਾਨ ਦਾ ਪੂਰਾ ਆਸ਼ੀਰਵਾਦ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਫ਼ੌਜ ਦੀ ਭਰਤੀ ਲਈ ਸਰੀਰਕ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਨੂੰ ਝਟਕਾ
ਸਿੱਧੂ ਖੇਮਾ ਕਿਸੇ ਫੇਰਬਦਲ ਦੇ ਹੱਕ 'ਚ ਨਹੀਂ
ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਧੜੇ ਨੂੰ ਮਜ਼ਬੂਤ ਕਰਨ ਲਈ ਮੰਤਰੀ ਮੰਡਲ 'ਚ ਫੇਰਬਦਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਦੂਜੇ ਪਾਸੇ ਖੇਮਾ ਇਸ ਫੇਰਬਦਲ ਨੂੰ ਰੋਕਣ ਲਈ ਜੁਟ ਗਿਆ ਹੈ। ਸਿੱਧੂ ਖੇਮਾ ਨਹੀਂ ਚਾਹੁੰਦਾ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਫੇਰਬਦਲ ਹੋਵੇ। ਮਾਝਾ ਬ੍ਰਿਗੇਡ ਨੇ ਇਸ ਸਬੰਧੀ ਹਾਈਕਮਾਨ ਨਾਲ ਗੱਲ ਵੀ ਕਰ ਲਈ ਹੈ ਅਤੇ ਨਵਜੋਤ ਸਿੱਧੂ ਇਸ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਦੀ, ਰਾਹੁਲ ਗਾਂਦੀ ਅਤੇ ਪ੍ਰਿਯੰਕਾ ਗਾਂਦੀ ਨਾਲ ਗੱਲ ਕਰ ਚੁੱਕੇ ਹਨ। ਸਿੱਧੂ ਇਕ ਯੋਜਨਾ ਤਹਿਤ ਹੀ ਰੋਜ਼ਾਨਾ ਪੰਜਾਬ ਦੇ ਵਿਧਾਇਕਾਂ ਨੂੰ ਮਿਲ ਰਹੇ ਹਨ। ਹੁਣ ਤੱਕ ਉਹ ਪੰਜਾਬ ਕਾਂਗਰਸ ਦੇ 65 ਤੋਂ ਜ਼ਿਆਦਾ ਵਿਧਾਇਕਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਕੁੱਲ ਮਿਲਾ ਕੇ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੈਪਟਨ ਅਤੇ ਸਿੱਧੂ ਵਿਚਾਲੇ ਤਲਖੀ ਵੱਧ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News