ਪਾਦਰੀ ਗੋਲੀਕਾਂਡ: ਕੈਪਟਨ ਵਲੋਂ ਵਿਧਵਾ ਨੂੰ 5 ਲੱਖ ਤੇ ਬੇਟੇ ਨੂੰ ਸਰਕਾਰੀ ਨੌਕਰੀ ਦਾ ਐਲਾਨ

Sunday, Jul 16, 2017 - 09:25 PM (IST)

ਪਾਦਰੀ ਗੋਲੀਕਾਂਡ: ਕੈਪਟਨ ਵਲੋਂ ਵਿਧਵਾ ਨੂੰ 5 ਲੱਖ ਤੇ ਬੇਟੇ ਨੂੰ ਸਰਕਾਰੀ ਨੌਕਰੀ ਦਾ ਐਲਾਨ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਰਾਤ ਲੁਧਿਆਣਾ ਦੀ ਸਥਾਨਕ ਚਰਚ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਮਾਰੇ ਗਏ ਪਾਦਰੀ ਦੀ ਵਿਧਵਾ ਨੂੰ ਪੰਜ ਲੱਖ ਰੁਪਏ ਤੇ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ 'ਚ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਮਾਰੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਫੋਨ ਗੱਲ ਕਰਦਿਆਂ ਹਮਦਰਦੀ ਜਤਾਈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਵੀ ਦਿਵਾਇਆ। ਇਕ ਸਰਕਾਰੀ ਬੁਲਾਰੇ ਨੇ ਇਥੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਜਿਹੀਆਂ ਘਟਨਾਵਾਂ ਨਾਲ ਸੂਬੇ 'ਚ ਫਿਰਕੂਹਿੰਸਾ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰਨ ਵਾਲੀਆਂ ਫਿਰਕਾਪ੍ਰਸਤ ਤਾਕਤਾਂ ਦੇ ਖਿਲਾਫ ਕਾਰਵਾਈ ਕਰਨ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਸੁਲਤਾਨ ਮਸੀਹ ਦੀ ਵਿਧਵਾ ਸਰਬਜੀਤ ਕੌਰ ਨੂੰ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਉਨ੍ਹਾਂ ਨੇ ਸਰਬਜੀਤ ਕੌਰ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ 'ਚ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਰਬਜੀਤ ਕੌਰ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਤੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।


Related News