ਡੇਰਾ ਬਾਬਾ ਨਾਨਕ ਪੁੱਜੇ ਕੈਪਟਨ ਨੇ ਇਕ ਵਾਰ ਫਿਰ ਕਿਸਾਨੀ ਸੰਘਰਸ਼ ''ਤੇ ਆਵਾਜ਼ ਕੀਤੀ ਬੁਲੰਦ
Monday, Nov 30, 2020 - 05:34 PM (IST)
ਡੇਰਾ ਬਾਬਾ ਨਾਨਕ (ਵਤਨ) : ਮੁੱਖ ਮੰਤਰੀ ਨੇ ਖੁੱਲ੍ਹ ਕੇ ਕਿਸਾਨਾਂ ਦੇ ਅੰਦੋਲਨ ਦੀ ਹਿਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਖੁੱਲ੍ਹ ਕੇ ਕਿਸਾਨਾਂ ਦੇ ਅੰਦੋਲਨ ਦੀ ਹਿਮਾਇਤ ਕਰਦੀ ਹੈ । ਉਨ੍ਹਾਂ ਕਿਹਾ ਕਿ ਗੁਰੂਆਂ ਵਲੋਂ ਖ਼ੇਤੀ ਨੂੰ ਧਰਮ ਨਾਲ ਜੋੜਿਆ ਗਿਆ ਹੈ ਪਰ ਕੇਂਦਰ ਦੀ ਸਰਕਾਰ ਨੇ 100 ਸਾਲਾਂ ਤੋਂ ਚੱਲ ਰਹੇ ਇਸ ਸਾਂਝ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਵੀ ਆਪਣੀਆਂ ਕਈ ਫ਼ਸਲਾਂ ਹੋਰਨਾ ਰਾਜਾਂ 'ਚ ਵੇਚਦੇ ਹਨ ਪਰ ਸਰਕਾਰ ਵਲੋਂ ਕੁਝ ਫਸਲਾਂ 'ਤੇ ਦਿੱਤੀ ਜਾ ਰਹੀ ਐੱਮ. ਐੱਸ. ਪੀ. ਸਬੰਧੀ ਬਿੱਲ ਵਿਚ ਸ਼ੰਕੇ ਪੈਦਾ ਕਰਕੇ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ। ਕਿਸਾਨ ਸਿਰਫ ਐੱਮ. ਐੱਸ. ਪੀ. ਦੀ ਗਾਰੰਟੀ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਆਉਣ ਵਾਲੀਆਂ ਪੀੜੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ 550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ
ਇਸ ਮੌਕੇ ਸਮਾਗਮ ਦੇ ਪ੍ਰਬੰਧਕ ਅਤੇ ਕੈਬਨਿਟ ਮੰੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 551ਵਾਂ ਸਾਲ ਪਹਿਲਾਂ ਹੀ ਖੇਤੀ ਕਰਕੇ ਕਿਰਤ ਕਰਨ ਦਾ ਉਪਦੇਸ਼ ਦਿੰਦਿਆਂ ਖੇਤੀ ਨੂੰ ਧਰਮ ਨਾਲ ਜੋੜਿਆ ਸੀ ਅਤੇ ਇਸ ਸਥਾਨ 'ਤੇ ਅਜਿੱਤੇ ਰੰਧਾਵੇ ਦੇ ਖੂਹ 'ਤੇ ਡੇਰਾ ਲਾ ਕੇ ਕਰਤਾਰਪੁਰ ਸਾਹਿਬ ਵਿਖੇ ਕਿਸਾਨੀ ਸ਼ੁਰੂ ਕੀਤੀ ਸੀ ਅਤੇ ਹੁਣ ਕਿਸੇ ਵੇਲੇ ਪਛੜੇ ਖੇਤਰ ਵਜੋਂ ਜਾਣਿਆ ਜਾਂਦਾ ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਗੇਟ ਵੇ ਆਫ ਇੰਡੀਆ ਬਣ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਇਸ ਖਿੱਤੇ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਪੈਸੇ ਦਿੱਤੇ ਹਨ, ਜਿਸ ਨਾਲ ਇਸ ਖੇਤਰ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਸਾਨੂੰ ਸਾਡੇ ਖੇਤੀ ਵਾਲੇ ਧਰਮ ਤੋਂ ਵੱਖਰਿਆਂ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਬੀਬੀ ਜਗੀਰ ਕੌਰ ਵਲੋਂ ਲੰਗਰਾਂ ਦੀ ਸੇਵਾ ਕਰਨ ਵਾਲੇ ਧਾਰਮਿਕ ਜਥੇਬੰਦੀਆਂ ਦਾ ਸਨਮਾਨ
ਇਸ ਮੌਕੇ ਉਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਭਾਂਵੇ ਉਨ੍ਹਾਂ ਸਿੱਖ ਧਰਮ 'ਚ ਜਨਮ ਨਹੀਂ ਲਿਆ ਪਰ ਉਹ ਭਲੀ ਭਾਂਤ ਜਾਣਦੇ ਹਨ ਕਿ ਜਦੋਂ ਕਿਸੇ ਨੇ ਅਨਿਆਏ ਕੀਤਾ ਹੈ ਜਾਂ ਕਮਜ਼ੋਰ ਅਤੇ ਦੁਰਬਲ ਲੋਕਾਂ ਖ਼ਿਲਾਫ਼ ਤਸ਼ਦੱਦ ਕੀਤਾ ਹੈ ਤਾਂ ਸਿੱਖ ਕੌਮ ਪੂਰੀ ਮਜ਼ਬੂਤੀ ਨਾਲ ਉਸ ਜ਼ੁਲਮ ਦੇ ਖ਼ਿਲਾਫ਼ ਉੱਠ ਖੜ੍ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਂਵੇ ਸਿਟੀਜਨ ਸ਼ਿਪ ਬਿੱਲ ਹੋਵੇ ਤਾਂ ਭਾਂਵੇ ਔਰੰਗਿਆ ਪ੍ਰਵਾਸੀਆਂ ਦਾ ਮਾਮਲਾ ਹੋਵੇ, ਸਿੱਖਾਂ ਨੇ ਅੱਗੇ ਹੋ ਕੇ ਉਨ੍ਹਾਂ ਦਾ ਸਾਥ ਦਿੱਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਿੱਖ ਧਰਮ ਵਲੋਂ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ ਗਿਆ ਸੀ ਅਤੇ ਸਿੱਖ ਹਰ ਦੇਸ਼ 'ਚ ਜਾ ਕੇ ਸਾਂਝੀ ਵਾਲਤਾ ਅਤੇ ਸੇਵਾ ਦੇ ਭਾਵ ਨੂੰ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪੰਜਾਬ ਦੀ ਪਾਣੀਆਂ ਦੀ ਰਾਖੀ ਕੀਤੀ ਸੀ ਅਤੇ ਹੁਣ ਵਿਧਾਨ ਸਭਾ ਵਿਚ ਕਿਸਾਨ ਵਿਰੋਧੀ ਬਿੱਲ ਖ਼ਿਲਾਫ਼ ਮਤਾ ਪਾਸ ਕਰਕੇ ਲੋਕਾਂ ਨੂੰ ਦੱਸ ਦਿੱਤਾ ਹੈ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਹਿਤੇਸ਼ੀ ਸਰਕਾਰ ਹੈ ਅਤੇ ਕੈਪਟਨ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਦੇ ਹੱਕਾਂ ਤੋਂ ਵਾਂਝ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ