ਕੈਪਟਨ ਨੇ ਕੇਂਦਰ ਸਰਕਾਰ ਨੂੰ ਕੋਰੋਨਾ ਵੈਕਸੀਨ ਭੇਜਣ ਦੀ ਕੀਤੀ ਮੰਗ

04/21/2021 12:04:58 AM

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜ਼ਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ’ਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ। ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ਼ 3 ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਭੇਜਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੰਮ੍ਰਿਤਸਰ ਹਸਪਤਾਲ ’ਚ ਆਕਸੀਜਨ ਦੀ ਸਪਲਾਈ ਦੀ ਘਾਟ ਦਾ ਜ਼ਿਕਰ ਕੀਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਭਾਵੇਂ ਇੰਡੀਨ ਆਇਲ ਲਿਮਟਡ ਸੂਬੇ ਨੂੰ ਸਪਲਾਈ ਮੁਹੱਈਆ ਕਰਵਾ ਰਿਹਾ ਹੈ ਪਰ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਮੰਗ-ਸਪਲਾਈ ਉਤੇ ਨੇੜਿਓਂ ਨਿਗ੍ਹਾ ਰੱਖੀ ਜਾ ਰਹੀ ਹੈ। ਵਿਨੀ ਮਹਾਜਨ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸਥਿਤੀ ਦੀ ਨਿਗਰਾਨੀ ਕਰਨ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਲਈ ਸੂਬਾ ਸਰਕਾਰ ਨੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਕੋਰੋਨਾ ਦੀ ਪਿਛਲੀ ਲਹਿਰ ਆਉਣ ਤੋਂ ਤਿੰਨ ਪਲਾਂਟ ਕਾਰਜਸ਼ੀਲ ਹੋ ਚੁੱਕੇ ਹਨ ਅਤੇ ਅੰਮ੍ਰਿਤਸਰ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿਖੇ ਦੋ ਪਲਾਂਟ ਲਈ ਕੇਂਦਰ ਦੀ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ। ਭਾਵੇਂ ਇਸ ਵੇਲੇ ਆਕਸੀਜਨ ਦੀ ਘਾਟ ਹੈ ਪਰ ਲੋੜ ਦੀ ਪੂਰਤੀ ਕਰਨ ਲਈ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਨੂੰ ਸਪਲਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਪੰਥ ’ਚ ਵਾਪਸੀ ਲਈ ਸੁੱਚਾ ਸਿੰਘ ਲੰਗਾਹ ਨੇ ਮੁੜ ਤੋਂ ਸ਼ੁਰੂ ਕੀਤੀਆਂ ਕੋਸ਼ਿਸ਼ਾਂ!

ਮੀਟਿੰਗ ਦੌਰਾਨ ਇਹ ਜਾਣਕਾਰੀ ਵੀ ਦਿੱਤੀ ਕਿ ਟੀਕਾਕਰਨ ਦਾ ਪੁਲਸ ਵਿਭਾਗ ’ਤੇ ਸਾਕਾਰਾਤਮਕ ਅਸਰ ਜਾਪਦਾ ਹੈ ਅਤੇ ਪਿਛਲੇ 24 ਘੰਟਿਆਂ ’ਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਵਾਲਾ ਨੂੰ ਪੁਲਸ ਜਵਾਨ ਪਾਜ਼ੇਟਿਵ ਆਇਆ ਹੈ। ਟੀਕਾਕਰਨ ਵਾਲਿਆਂ ਵਿਚ ਕੁੱਲ ਸਿਰਫ਼ 397 ਪਾਜ਼ੇਟਿਵ ਕੇਸ ਹਨ।

ਪੜ੍ਹੋ ਇਹ ਵੀ ਖ਼ਬਰ - ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

ਮੁੱਖ ਮੰਤਰੀ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਵਿਅਕਤੀਆਂ ਦਾ ਵੱਧ ਤੋਂ ਵੱਧ ਟੀਕਾਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਨੇ ਵੱਡੇ ਉਦਯੋਗਾਂ ਨੂੰ ਆਪੋ-ਆਪਣੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਜਿੰਮਾ ਚੁੱਕਣ ਲਈ ਆਖਿਆ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ


rajwinder kaur

Content Editor

Related News