ਕੈਪਟਨ ਵਲੋਂ ਗੈਂਗਸਟਰ ਦਿਲਪ੍ਰੀਤ ਦੀ ਗ੍ਰਿਫਤਾਰੀ ''ਤੇ ਪੁਲਸ ਨੂੰ ਵਧਾਈ
Monday, Jul 09, 2018 - 03:23 PM (IST)
ਚੰਡੀਗੜ੍ਹ : ਸੋਮਵਾਰ ਨੂੰ ਸ਼ਹਿਰ ਦੇ ਸੈਕਟਰ-43 'ਚ ਪੰਜਾਬ ਪੁਲਸ ਅਤੇ ਚੰਡੀਗੜ੍ਹ ਪੁਲਸ ਦੇ ਸਾਂਝੇ ਆਪਰੇਸ਼ਨ 'ਚ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਦੀ ਇਸ ਕਾਮਯਾਬੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਕਈ ਕਤਲਾਂ ਅਤੇ ਕਤਲ ਦੇ ਗੁਨਾਹਾਂ ਲਈ ਲੋੜੀਂਦਾ ਸੀ ਅਤੇ ਇਸੇ ਗੈਂਗਸਟਰ ਵਲੋਂ ਹੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਕੈਪਟਨ ਨੇ ਇਸ ਮੌਕੇ ਫਿਰ ਦੁਹਰਾਇਆ ਕਿ ਜਿਹੜਾ ਵੀ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
