ਸੰਗਰੂਰ ਜ਼ਿਮਨੀ ਚੋਣ ''ਚ ਭਾਜਪਾ ਉਮੀਦਵਾਰ ਦੀ ਹਿਮਾਇਤ ''ਚ ਨਹੀਂ ਦਿਖੇ ਕੈਪਟਨ-ਢੀਂਡਸਾ, ਇਹ ਹੋ ਸਕਦੀ ਹੈ ਵਜ੍ਹਾ

Friday, Jun 10, 2022 - 07:53 PM (IST)

ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਚਾਹੇ ਵਿਧਾਨ ਸਭਾ ਚੋਣਾਂ ਦੌਰਾਨ ਹੋਏ ਗਠਜੋੜ ਤਹਿਤ ਭਾਜਪਾ ਨੂੰ ਹਮਾਇਤ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਉਪ ਚੋਣ ’ਚ ਭਾਜਪਾ ਉਮੀਦਵਾਰ ਦੀ ਪ੍ਰਚਾਰ ਮੁਹਿੰਮ ’ਚ ਹੁਣ ਤੱਕ ਕੈਪਟਨ ਅਤੇ ਢੀਂਡਸਾ ਦੇ ਦਰਸ਼ਨ ਨਹੀਂ ਹੋਏ। ਉਹ ਵੀ ਉਸ ਸਮੇਂ ਜਦੋਂ ਭਾਜਪਾ ਵਲੋਂ ਕੈਪਟਨ ਦੇ ਸਭ ਤੋਂ ਕਰੀਬੀ ਰਹੇ ਕੇਵਲ ਢਿੱਲੋਂ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਦੇ ਦਿੱਗਜ ਨੇਤਾਵਾਂ ਨਾਲ ਕੈਪਟਨ ਦੇ ਪੁਰਾਣੇ ਸਾਥੀਆਂ ਸੁਨੀਲ ਜਾਖੜ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀਆਂ ਨੇ ਵੀ ਸੰਗਰੂਰ ’ਚ ਡੇਰਾ ਜਮਾਇਆ ਹੋਇਆ ਹੈ।

ਇਹ ਵੀ ਪੜ੍ਹੋ- ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ: ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਲਾਰੇਂਸ ਬਿਸ਼ਨੋਈ

ਇਸ ਸਬੰਧੀ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਤੋਂ ਟਿਕਟ ਨਾ ਮਿਲਣ ’ਤੇ ਕੇਵਲ ਢਿੱਲੋਂ ਵਲੋਂ ਆਪਣੀ ਪਾਰਟੀ ਵਿਚ ਸ਼ਾਮਲ ਨਾ ਹੋਣ ਸਬੰਧੀ ਕੈਪਟਨ ਨਾਰਾਜ਼ ਹੋ ਸਕਦੇ ਹਨ ਜਾਂ ਫਿਰ ਇਕ ਕਾਰਨ ਇਹ ਵੀ ਹੋ ਸਕਦਾ ਹੈ ਕਿ ਕੈਪਟਨ ਦੇ ਕਰੀਬੀ ਰਿਸ਼ਤੇਦਾਰ ਸਿਮਰਨਜੀਤ ਸਿੰਘ ਮਾਨ ਵੀ ਚੋਣ ਲੜ ਰਹੇ ਹਨ, ਜਿਨ੍ਹਾਂ ਦਾ ਕੈਪਟਨ ਵਲੋਂ ਹੁਣ ਤੱਕ ਕਿਸੇ ਚੋਣ ’ਚ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ

ਉਧਰ, ਪਰਮਿੰਦਰ ਢੀਂਡਸਾ ਚਾਹੇ ਭਾਜਪਾ ਉਮੀਦਵਾਰ ਦੀ ਹਮਾਇਤ ’ਚ ਹੋਣ ਵਾਲੇ ਸਮਾਗਮ ’ਚ ਹਿੱਸਾ ਲੈ ਰਹੇ ਹਨ ਪਰ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਚਰਚਾ ਹੈ ਕਿ ਉਨ੍ਹਾਂ ਨੇ ਪੰਥਕ ਮੁੱਦੇ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ ’ਚ ਭਾਜਪਾ ਉਮੀਦਵਾਰ ਤੋਂ ਦੂਰੀ ਬਣਾਈ ਹੋਈ ਹੈ ਕਿਉਂਕਿ ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਕੇ ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਨੂੰ ਐੱਸ. ਜੀ. ਪੀ. ਸੀ. ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਹਮਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਧਰਮਸੌਤ ਖ਼ਿਲਾਫ਼ ਵਿਜੀਲੈਂਸ ਨੂੰ ਮਿਲੇ ਅਹਿਮ ਸੁਰਾਗ, 'ਸਿੰਗਲਾ' ਵੀ ਰਾਡਾਰ 'ਤੇ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News