ਮੋਹਾਲੀ ''ਚ ਕੈਪਟਨ ਨੇ ਵਿਦਿਆਰਥੀਆਂ ਨੂੰ ਵੰਡੇ ''ਸਮਾਰਟਫੋਨ'', ਚੰਗੇ ਭਵਿੱਖ ਦੀ ਕੀਤੀ ਕਾਮਨਾ
Friday, Dec 18, 2020 - 04:23 PM (IST)
ਚੰਡੀਗੜ੍ਹ : ਪੰਜਾਬ 'ਚ 'ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਹਾਲੀ 'ਚ ਸਰਕਾਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਚੱਲਦਿਆਂ ਕਈ ਮਹੀਨਿਆਂ ਤੋਂ ਬੰਦ ਪਏ ਸਕੂਲ ਖੁੱਲ੍ਹਣੇ ਸ਼ੁਰੂ ਹੋ ਚੁੱਕੇ ਹਨ ਅਤੇ ਕਈ ਸਕੂਲ ਅਜੇ ਬੰਦ ਪਏ ਹਨ।
ਇਹ ਵੀ ਪੜ੍ਹੋ : ਕੁੜੀ ਨੇ ਪਹਿਲਾਂ ਬਹਾਨੇ ਨਾਲ ਹੋਟਲ 'ਚ ਸੱਦਿਆ ਸਰਕਾਰੀ ਮੁਲਾਜ਼ਮ, ਫਿਰ ਕੀਤੀ ਘਟੀਆ ਕਰਤੂਤ
ਇਸ ਦੇ ਤਹਿਤ ਹੀ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਗਏ ਹਨ ਤਾਂ ਜੋ ਉਨ੍ਹਾਂ ਦੀ ਆਨਲਾਈਨ ਪੜ੍ਹਾਈ 'ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪੈ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਪਹਿਲਾਂ ਹੀ ਫੋਨ ਵੰਡਣ ਦੀ ਸੀ ਪਰ ਕੋਵਿਡ ਕਾਰਨ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ 80,000 ਸਮਾਰਟਫੋਨ ਉਨ੍ਹਾਂ ਕੋਲ ਪਹੁੰਚ ਗਏ ਹਨ, ਜੋ ਕਿ ਵੰਡੇ ਜਾ ਰਹੇ ਹਨ।
ਕੈਪਟਨ ਨੇ ਕਿਹਾ ਸਕੂਲ 'ਚ ਵਿਦਿਆਰਥੀਆਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਦੇ ਮਨ ਨੂੰ ਤਸੱਲੀ ਅਤੇ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਸ ਦੌਰ ਦੌਰਾਨ ਉਨ੍ਹਾਂ ਨੇ ਪੜ੍ਹਾਈ ਕੀਤੀ ਹੈ, ਉਸ ਦੌਰ ਦੌਰਾਨ ਪੜ੍ਹਾਉਣ ਦਾ ਤਰੀਕਾ ਬਹੁਤ ਹੀ ਵੱਖਰਾ ਸੀ ਪਰ ਹੁਣ ਇਕ ਸੈਕਿੰਡ 'ਚ ਦੁਨੀਆ ਦੇ ਕਿਸੇ ਵੀ ਹਿੱਸੇ 'ਚ ਪਹੁੰਚਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਦੁਨੀਆ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਜੇਕਰ ਅਸੀਂ ਵੀ ਓਨੀ ਤੇਜ਼ੀ ਨਾਲ ਅੱਗੇ ਨਹੀਂ ਵੱਧਦੇ ਤਾਂ ਪਿੱਛੇ ਰਹਿ ਜਾਵਾਂਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਐਕਟਿਵਾ ਨੂੰ ਦਿੱਲੀ 'ਚ ਕਾਰ ਦੱਸਦਿਆਂ ਕੱਟਿਆ 'ਚਲਾਨ', ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅੱਜ ਦੇ ਵਿਦਿਆਰਥੀ ਸਾਡੇ ਭਵਿੱਖ ਦੇ ਨੇਤਾ ਬਣਨਗੇ ਅਤੇ ਪੰਜਾਬ ਦਾ ਮਾਣ ਵਧਾਉਣਗੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਦੇ ਵਿਦਿਆਰਥੀਆਂ ਵਿਦੇਸ਼ਾਂ ਤੱਕ ਬੁਲੰਦੀਆਂ ਹਾਸਲ ਕਰਨ ਅਤੇ ਅੱਗੇ ਵਧਣ।
ਨੋਟ : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਜਾਣ ਸਬੰਧੀ ਦਿਓ ਰਾਏ