ਕੈਪਟਨ ਨੇ ਬਾਦਲਾਂ ਨੂੰ ਬਚਾਉਣ ਲਈ ਪੂਰੀ ਵਾਹ ਲਾਈ : ਢੀਂਡਸਾ

05/22/2021 7:41:47 PM

ਲੁਧਿਆਣਾ(ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਕੌਮੀ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਥੇ ਲਾਗਲੇ ਪਿੰਡ ਅੱਬੂਵਾਲ ਵਿਖੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਜਿਸ ਤਰੀਕੇ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਬਾਦਲਾਂ ਨੂੰ ਬਚਾਉਣ ਵਿਚ ਲੱਗੇ ਹੋਏ ਹਨ, ਉਸ ਦੀ ਭਿਣਕ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੂੰ ਪੈਣ ‘ਤੇ ਹੀ ਉਨ੍ਹਾਂ ਦੀ ਜ਼ਮੀਰ ਜਾਗੀ ਹੈ, ਨਹੀਂ ਤਾਂ ਇਹ ਘਿਓ ਖਿਚੜੀ ਹੋਏ ਕੇਸ ਦਾ ਅੰਦਰਖਾਤੇ ਹੀ ਭੋਗ ਪੈ ਜਾਣਾ ਸੀ।

ਇਹ ਵੀ ਪੜ੍ਹੋ : ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਵਿਆਹ ਤੋਂ 13 ਦਿਨ ਬਾਅਦ ਲਾੜੇ ਦੀ ਮੌਤ

ਢੀਂਡਸਾ ਨੇ ਕਿਹਾ ਕਿ ਜੋ ਬੇਅਦਬੀ ਕੇਸ ਦੀ ਜਾਂਚ ਕੁੰਵਰ ਵਿਜੇ ਪ੍ਰਤਾਪ ਨੇ ਕੀਤੀ, ਉਸ ਨੂੰ ਭਾਵੇਂ ਹਾਈਕੋਰਟ ਨੇ ਰੱਦ ਕਰ ਦਿੱਤਾ ਪਰ ਉਸ 'ਚ ਕੈਪਟਨ ਅਮਰਿੰਦਰ ਦਾ ਹੱਥ ਸੀ ਜੋ ਕਿ ਬਾਦਲਾਂ ਨੂੰ ਬਚਾਉਣ 'ਚ ਲੱਗੇ ਸਨ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਰੋਸ ਹੈ ਕਿ 6 ਸਾਲ ਬੀਤਣ ’ਤੇ ਅਜੇ ਤੱਕ ਬੇਅਦਬੀ ਕਾਂਡ ਦਾ ਸੱਚ ਤੇ ਇਨਸਾਫ ਕਿਉਂ ਨਹੀਂ ਮਿਲਿਆ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਤਲਖ਼ੀ ਤੋਂ ਬਾਅਦ ਇੰਝ ਸ਼ੁਰੂ ਹੋਇਆ ਸੀ ਰੇੜਕਾ, ਕੈਪਟਨ ਨੇ ਹੀ ਮੰਗੇ ਸਨ ਮੰਤਰੀਆਂ ਤੋਂ ਅਸਤੀਫ਼ੇ

ਉਨ੍ਹਾਂ ਨੇ ਪੰਜਾਬ ਵਿਚ ਕੋਰੋਨਾ ਬੁਰੀ ਤਰ੍ਹਾਂ ਫੈਲੇ ਹੋਣ ’ਤੇ ਕੈਪਟਨ ਸਰਕਾਰ ਨੂੰ ਇਸ ’ਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਦੱਸਿਆ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਲਈ ਪਲਾਜ਼ਮਾ ਦੇਣ ਨੂੰ ਸਿਆਸੀ ਸਟੰਟ ਕਰਾਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਤਲਵੰਡੀ ਤੇ ਸੁਖਦੇਵ ਸਿੰਘ ਤੇ ਹੋਰ ਸਥਾਨਕ ਨੇਤਾ ਮੌਜੂਦ ਸਨ।

Bharat Thapa

This news is Content Editor Bharat Thapa