ਮੁੱਖ ਮੰਤਰੀ ਨੇ ਪੰਜਾਬ ਵਿਚ ਛੋਟਾ ਜਾਪਾਨ ਬਣਾਉਣ ਦੀ ਜਤਾਈ ਇੱਛਾ

Saturday, Apr 17, 2021 - 11:09 AM (IST)

ਮੁੱਖ ਮੰਤਰੀ ਨੇ ਪੰਜਾਬ ਵਿਚ ਛੋਟਾ ਜਾਪਾਨ ਬਣਾਉਣ ਦੀ ਜਤਾਈ ਇੱਛਾ

ਚੰਡੀਗੜ੍ਹ (ਅਸ਼ਵਨੀ) : ਇਨਵੈਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ ਵਿਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ‘ਛੋਟਾ ਜਾਪਾਨ’ ਬਣਾਉਣ ਦੀ ਸੋਚ ਦਾ ਪ੍ਰਗਟਾਵਾ ਕੀਤਾ। ਤਾਂ ਜੋ ਸੂਬੇ ਵਿਚ ਮੌਜੂਦਾ ਸਮੇਂ ਵਪਾਰਕ ਗਤੀਵਿਧੀਆਂ ਚਲਾ ਰਹੀਆਂ 100 ਤੋਂ ਵੱਧ ਜਾਪਾਨੀ ਕੰਪਨੀਆਂ ਨਾਲ ਸਹਿਯੋਗ ਨੂੰ ਹੋਰ ਅੱਗੇ ਲੈ ਕੇ ਜਾਵੇਗੀ। ਇਨਵੈਸਟ ਪੰਜਾਬ ਦੇ ਜਾਪਾਨ ਡੈਸਕ ਵੱਲੋਂ ਪੰਜਾਬ ਵਿਚ ਨਿਵੇਸ਼ ਦੇ ਮੌਕੇ ਤਲਾਸ਼ਣ ਲਈ ਟੋਕੀਓ ਵਿਚਲੇ ਭਾਰਤੀ ਦੂਤਘਰ ਦੇ ਸਹਿਯੋਗ ਨਾਲ ਕਰਵਾਏ ਭਾਰਤ-ਜਾਪਾਨ ਨਿਵੇਸ਼ ਸੰਮੇਲਨ ਮੌਕੇ ਮੁੱਖ ਮੰਤਰੀ ਨੇ ਵਰਚੂਅਲ ਤੌਰ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਪਾਰਕ ਗਤੀਵਿਧੀਆਂ ਚਲਾਉਣ ਪੱਖੋਂ ਸਭ ਤੋਂ ਸੁਰੱਖਿਅਤ ਸਥਾਨ ਹੈ ਕਿਉਂ ਜੋ ਇਥੇ ਬੀਤੇ 30 ਵਰ੍ਹਿਆਂ ਦੌਰਾਨ ਨਾ ਤਾਂ ਕੋਈ ਲਾਕਆਊਟ ਅਤੇ ਨਾ ਹੀ ਕੋਈ ਹੜਤਾਲ ਵੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ :  ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ  

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਵਲੋਂ ਇਨਵੈਸਟ ਪੰਜਾਬ ਨੂੰ ਚੋਟੀ ਦੀ ਕਾਰਗੁਜ਼ਾਰੀ ਵਾਲੀ ਸੂਬਾਈ ਨਿਵੇਸ਼ ਪ੍ਰੋਮੋਸ਼ਨ ਅਥਾਰਟੀ ਐਲਾਨਿਆ ਗਿਆ ਹੈ ਅਤੇ ਇੱਥੇ ਜਾਪਾਨ ਡੈਸਕ ਦੀ ਸਥਾਪਨਾ ਵੀ ਕੀਤੀ ਗਈ ਹੈ ਤਾਂ ਜੋ ਸੂਬੇ ਵਿਚ ਨਿਵੇਸ਼ ਕਰਨ ਦੇ ਚਾਹਵਾਨ ਜਾਪਾਨੀ ਨਿਵੇਸ਼ਕਾਰਾਂ ਦੀ ਮਦਦ ਕੀਤੀ ਜਾ ਸਕੇ ਅਤੇ ਜਾਪਾਨ ਤੇ ਪੰਜਾਬ ਦੀਆਂ ਕੰਪਨੀਆਂ ਨੂੰ ਇਕ ਸਾਂਝਾ ਮੰਚ ਮਿਲ ਸਕੇ। ਇਨਵੈਸਟ ਪੰਜਾਬ ਦੀ ਏ. ਸੀ. ਈ. ਓ. ਈਸ਼ਾ ਕਾਲੀਆ ਨੇ ਜਾਪਾਨ ਅਤੇ ਪੰਜਾਬ ਦੇ ਮਜ਼ਬੂਤ ਦੁਵੱਲੇ ਸਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਵਿਚ ਨਿਵੇਸ਼ ਕਰਨ ਲਈ ਜਾਪਾਨੀ ਉਦਯੋਗਾਂ ਦਾ ਸਵਾਗਤ ਕੀਤਾ।       

ਇਹ ਵੀ ਪੜ੍ਹੋ :  ਤਿਵਾੜੀ ਦਾ ਸੁਖਬੀਰ ਨੂੰ ਸਵਾਲ, ਦਲਿਤ ਡਿਪਟੀ ਸੀ. ਐੱਮ. ਹੀ ਕਿਉਂ, ਸੀ. ਐੱਮ. ਕਿਉਂ ਨਹੀਂ ਬਣ ਸਕਦਾ?

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News