ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ''ਤੇ ਦੁੱਖ ਦਾ ਪ੍ਰਗਟਾਵਾ

Saturday, Feb 06, 2021 - 09:19 PM (IST)

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ''ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵੈਟਰਨ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸੰਧੂ ਦਾ ਅੱਜ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦੇਹਾਂਤ ਹੋ ਗਿਆ।
ਆਪਣੇ ਸੋਕ ਸੰਦੇਸ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਤਵੰਤ ਕੌਰ ਸੰਧੂ ਜੋ 2 ਵਾਰ ਮੰਤਰੀ ਅਤੇ ਚਮਕੌਰ ਸਾਹਿਬ ਤੋਂ 5 ਵਾਰ ਵਿਧਾਇਕਾ ਰਹੇ ਹਨ, ਨੇ ਖੇਤਰ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਉੱਥੋਂ ਦੇ ਲੋਕਾਂ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤੇ ਹਨ।
ਸੰਧੂ ਪਰਿਵਾਰ, ਹੋਰਨਾਂ ਰਿਸਤੇਦਾਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ। 


author

Bharat Thapa

Content Editor

Related News