ਕਿਸਾਨਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਕੈਪਟਨ ''ਤੇ ਹੋਵੇ ਮਾਮਲਾ ਦਰਜ : ਹਰਪਾਲ ਚੀਮਾ
Saturday, Feb 20, 2021 - 08:02 PM (IST)
ਸ਼ੇਰਪੁਰ/ਸੰਗਰੂਰ,(ਵਿਜੈ ਕੁਮਾਰ ਸਿੰਗਲਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਲਾਸਟ ਬਜਟ ਦੇ ਵਿਚ ਦੋ ਹਜ਼ਾਰ ਕਰੋੜ ਰੁਪਏ ਕਿਸਾਨੀ ਕਰਜ਼ਾ ਮੁਆਫ਼ ਕਰਨ ਲਈ ਰੱਖਿਆ ਗਿਆ। ਪਰੰਤੂ ਅੱਜ ਤੱਕ ਕਿਸੇ ਵੀ ਕਿਸਾਨ ਦਾ ਕੋਈ ਵੀ ਕਰਜ਼ਾ ਮੁਆਫ਼ ਨਹੀਂ ਹੋਇਆ ਜਿਸ ਕਰਕੇ ਪੰਜਾਬ ਦਾ ਕਿਸਾਨ ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟ ਚੁੱਕਿਆ ਹੈ । ਕਿਉਂਕਿ ਕੈਪਟਨ ਅਮਰਿੰਦਰ ਦੇ ਝੂਠੇ ਲਾਰਿਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਬਿਧਾ ਵਿੱਚ ਪਾ ਦਿੱਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਿਧਾਇਕ ਨੇ ਸ਼ੇਰਪੁਰ ਵਿਖੇ ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਠੱਗਿਆ ਅਤੇ ਹੁਣ ਕੋਈ ਵੀ ਵਾਅਦਾ ਕਾਂਗਰਸ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਆਏ ਦਿਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ । ਬੀਤੇ ਦਿਨ ਪੰਜਾਬ ਵਿੱਚ ਪਿਓ ਪੁੱਤ ਵੱਲੋਂ ਕੀਤੀ ਖੁਦਕੁਸ਼ੀ ਵੀ ਇਨ੍ਹਾਂ ਲਾਰਿਆਂ ਅਤੇ ਸਰਕਾਰ ਦੇ ਝੂਠੇ ਵਾਅਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਲੋਕਾਂ 'ਤੇ ਕਿਸੇ ਨੂੰ ਮਰਨ ਲਈ ਮਜਬੂਰ ਕਰਨ ਦੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ ਉਸੇ ਤਰ੍ਹਾਂ ਹੀ ਕੈਪਟਨ ਅਮਰਿੰਦਰ ਸਿੰਘ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਝੂਠੇ ਲਾਰੇ ਲਾਉਣ ਅਤੇ ਮਰਨ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਲਾ ਕੇ ਮੁਕੱਦਮਾ ਦਰਜ ਕੀਤਾ ਜਾਵੇ । ਇਸ ਸਮੇਂ ਉਨ੍ਹਾਂ ਦੇ ਨਾਲ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਗੋਬਿੰਦਰ ਸਿੰਘ ਸਿੱਧੂ ਬਲਾਕ ਪ੍ਰਧਾਨ ਆਪ ਮਹਿਲ ਕਲਾਂ ਅਤੇ ਤੇਜਪਾਲ ਸਿੰਘ ਹਾਜ਼ਰ ਸਨ।