ਅਮਿਤ ਸ਼ਾਹ ਨੂੰ ਖੁਸ਼ ਕਰਨ ਲਈ ਕੈਪਟਨ ਨੇ ਨਵੀਂ ਪਾਰਟੀ ਬਣਾਈ : ਲਾਲ ਸਿੰਘ

Sunday, Nov 07, 2021 - 09:50 PM (IST)

ਅਮਿਤ ਸ਼ਾਹ ਨੂੰ ਖੁਸ਼ ਕਰਨ ਲਈ ਕੈਪਟਨ ਨੇ ਨਵੀਂ ਪਾਰਟੀ ਬਣਾਈ : ਲਾਲ ਸਿੰਘ

ਪਟਿਆਲਾ(ਰਾਜੇਸ਼ ਪੰਜੌਲਾ)- ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰ, ਸਾਬਕਾ ਖਜ਼ਾਨਾ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਮੌਜੂਦਾ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਲਾਲ ਸਿੰਘ ਨੇ ਅੱਜ ਪਟਿਆਲਾ ਸਰਕਟ ਹਾਊਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿਚ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੁਸ਼ ਕਰਨ ਲਈ ਨਵੀਂ ਪਾਰਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਦਾ ਸਮੁੱਚਾ ਪਰਿਵਾਰ ਇਨਕਮ ਟੈਕਸ, ਈ. ਡੀ. ਦੇ ਕੇਸ ਵਿਚ ਉਲਝਿਆ ਹੋਇਆ ਹੈ। ਆਪਣੇ ਪਰਿਵਾਰ ਨੂੰ ਬਚਾਉਣ ਲਈ ਹੀ ਉਸ ਨੇ ਪਹਿਲਾਂ ਸਾਢੇ 4 ਸਾਲ ਭਾਜਪਾ ਦੇ ਇਸ਼ਾਰਿਆਂ ’ਤੇ ਸਰਕਾਰ ਚਲਾਈ ਅਤੇ ਜਦੋਂ ਕਾਂਗਰਸ ਹਾਈਕਮਾਂਡ ਨੇ ਕੈਪਟਨ ਨੂੰ ਗੱਦੀ ਤੋਂ ਲਾਹਿਆ ਤਾਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ- CM ਚੰਨੀ ਡੀਜ਼ਲ ’ਤੇ ਸੂਬੇ ਦਾ ਵੈਟ ਘਟਾਉਣ ਤੋਂ ਨਾਂਹ ਕਰਕੇ ਕਿਸਾਨਾਂ, ਉਦਯੋਗ ਤੇ ਟਰਾਂਸਪੋਰਟ ਸੈਕਟਰ ਨੂੰ ਸਜ਼ਾ ਨਾ ਦੇਣ: ਬਾਦਲ
ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਪੰਜਾਬ ਨੂੰ ਲੁੱਟਿਆ, ਜਿਸ ਕਰ ਕੇ ਉਸ ਨੂੰ ਆਪਣੇ ਉੱਪਰ ਇਨਕਮ ਟੈਕਸ ਅਤੇ ਈ. ਡੀ. ਦੇ ਕੇਸਾਂ ਦਾ ਖਤਰਾ ਹੈ। ਉਸ ਦਾ ਇਕਮਾਤਰ ਮਨੋਰਥ ਕਾਂਗਰਸ ਨੂੰ ਕਮਜ਼ੋਰ ਕਰਨਾ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਪੰਜਾਬ ਵਿਚ ਉਸ ਦੀ ਨਵੀਂ ਪਾਰਟੀ ਨੂੰ ਕੋਈ ਸੀਟ ਨਹੀਂ ਆਉਣੀ। ਪਹਿਲਾਂ ਵੀ ਕੈ. ਅਮਰਿੰਦਰ ਸਿੰਘ ਨੇ ਪੰਥਕ ਅਕਾਲੀ ਦਲ ਬਣਾਇਆ ਸੀ ਅਤੇ ਆਪ ਬਿਨ੍ਹਾਂ ਮੁਕਾਬਲਾ ਚੋਣ ਜਿੱਤੀ ਸੀ। ਇਸ ਵਾਰ ਕੈਪਟਨ ਦੀ ਪਾਰਟੀ ਨੂੰ ਇਕ ਵੀ ਸੀਟ ਨਹੀਂ ਆਵੇਗੀ ਕਿਉਂਕਿ ਉਸ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ। ਸਿਰਫ ਆਪਣੇ ਦਰਬਾਰੀਆਂ ਅਤੇ ਅਹਿਲਕਾਰਾਂ ਨੂੰ ਖੁਸ਼ ਕੀਤਾ ਹੈ। ਅੱਜ ਦੀ ਮੀਟਿੰਗ ’ਚ ਜ਼ਿਲਾ ਪਟਿਆਲਾ ਦੇ ਸਮੁੱਚੇ ਕਾਂਗਰਸੀ ਐੱਮ. ਐੱਲ. ਏ. ਅਤੇ ਹਜ਼ਾਰਾਂ ਦੀ ਗਿਣਤੀ ’ਚ ਕਾਂਗਰਸ ਵਰਕਰ ਹਾਜ਼ਰ ਸਨ। ਚੇਅਰਮੈਨ ਲਾਲ ਸਿੰਘ ਨੇ ਕੈਪਟਨ ਖਿਲਾਫ ਸਭ ਤੋਂ ਤਿੱਖੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Bharat Thapa

Content Editor

Related News