ਕੈਪਟਨ ਸਰਕਾਰ ਬਾਦਲਾਂ ਨੂੰ ਬਚਾਉਣ ''ਚ ਲੱਗੀ: ਵਿਧਾਇਕਾ ਬਲਜਿੰਦਰ ਕੌਰ

Thursday, Sep 13, 2018 - 10:10 AM (IST)

ਬਠਿੰਡਾ(ਅਮਿਤ ਸ਼ਰਮਾ)— 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਕੈਪਟਨ ਸਰਕਾਰ ਵੱਲੋਂ ਕਰਵਾਈ ਜਾ ਰਹੀ ਬੇਅਦਬੀ ਕਾਂਡ ਦੀ ਜਾਂਚ 'ਤੇ ਸਵਾਲ ਖੜ੍ਹੇ ਕੀਤੇ ਹਨ। ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਬਰਗਾੜੀ ਕਾਂਡ ਦੇ ਦੋਸ਼ੀਆਂ 'ਤੇ ਕਾਰਵਾਈ ਨਾ ਕਰਕੇ ਬਾਦਲ ਪਰਿਵਾਰ ਨੂੰ ਬਚਾ ਰਹੇ ਹਨ। ਸਾਰੇ ਤੱਥ ਸਾਹਮਣੇ ਆਉਣ ਦੇ ਬਾਵਜੂਦ ਵੀ ਬਾਦਲਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਵਿਧਾਇਕਾ ਨੇ ਇਹ ਵੀ ਕਿਹਾ ਕਿ ਹੁਣ ਕੈਪਟਨ ਨੇ ਜਾਂਚ ਐੱਸ.ਆਈ.ਟੀ ਨੂੰ ਦੇ ਕੇ ਮਾਮਲੇ ਨੂੰ ਠੰਡੇ ਬਸਤੇ 'ਚ ਪਾ ਦਿੱਤਾ ਹੈ।

ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਨੀਤੀ ਤੋਂ ਉੱਤੇ ਉੱਠ ਕੇ ਦੋਸ਼ੀਆਂ ਨੂੰ ਜੇਲ 'ਚ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇੰਨਸਾਫ ਮਿਲ ਸਕੇ।


Related News