ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ''ਤੇ ਵਰ੍ਹੇ ਭਗਵੰਤ ਮਾਨ

06/16/2017 5:30:25 PM

ਚੰਡੀਗੜ੍ਹ— ਅੱਜ ਮੋਹਾਲੀ 'ਚ ਸੈਕਟਰ 67 ਦੀ ਟੰਕੀ 'ਤੇ ਪਿਛਲੇ 2 ਦਿਨਾਂ ਤੋਂ ਟੇਟ ਪਾਸ ਅਧਿਆਪਕ ਚੜ੍ਹੇ ਹੋਏ ਹਨ, ਜਿਨ੍ਹਾਂ ਨੂੰ ਪੁੱਛਣ ਲਈ ਸਰਕਾਰ ਦਾ ਕੋਈ ਵੀ ਨੁਮਾਇੰਦਾ ਜਾਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਆਇਆ। ਸ਼ੁੱਕਰਵਾਰ ਨੂੰ ਉਨ੍ਹਾਂ ਦਾ ਹਾਲਚਾਲ ਪੁੱਛਣ ਮੈਂਬਰ ਆਫ ਪਾਰਲੀਮੈਂਟ ਭਗਵੰਤ ਮਾਨ ਮੋਹਾਲੀ ਆਏ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਨੂੰ ਨੌਕਰੀ ਦਿਵਾਉਣ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਣ ਦੀ ਗੱਲ ਕਹੀ ਅਤੇ ਨੌਕਰੀ ਦਿਵਾਉਣ ਲਈ ਹਰ ਮਦਦ ਦਾ ਭਰੋਸਾ ਵੀ ਦਿਵਾਇਆ। ਇਸ ਦੇ ਨਾਲ-ਨਾਲ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਨੌਕਰੀ ਦਿੱਤੇ ਜਾਣ 'ਤੇ ਕਿਹਾ ਕਿ ਬੇਰੋਜ਼ਗਾਰਾਂ ਨੂੰ ਤਾਂ ਨੌਕਰੀ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ, ਮੈਂਬਰ ਆਫ ਪਾਰਲੀਮੈਂਟ, ਐਮ. ਐਲ. ਏ ਅਤੇ ਮੰਤਰੀ ਦੇ ਰਿਸ਼ਤੇਦਾਰ ਬਿਅੰਤ ਸਿੰਘ ਦੇ ਪਰਿਵਾਰ 'ਚੋਂ ਉਨ੍ਹਾਂ ਦੇ ਪੋਤਰੇ ਨੂੰ ਨੌਕਰੀ ਦਿੱਤੀ ਗਈ ਹੈ। 
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਧਾਨਸਭਾ 'ਚ ਜੇਕਰ ਕੋਈ ਆਪਣੀ ਗੱਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਵਿਧਾਨ ਸਭਾ ਤੋਂ ਹੀ ਬਾਹਰ ਕਰ ਦਿੱਤਾ ਜਾਂਦਾ ਹੈ ਜੋ ਕਿ ਵਿਰੋਧੀ ਦਲ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ ਅਤੇ ਅਸੀਂ ਇਹ ਨਹੀਂ ਹੋਣ ਦੇਵਾਂਗੇ।


Related News