ਕੈਪਟਨ ਸਰਕਾਰ ਵੱਲੋਂ ਪਿੰਡ-ਪਿੰਡ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ - ਲਾਲੀ ਮਜੀਠੀਆ

Sunday, Oct 22, 2017 - 02:32 PM (IST)

ਕੈਪਟਨ ਸਰਕਾਰ ਵੱਲੋਂ ਪਿੰਡ-ਪਿੰਡ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ - ਲਾਲੀ ਮਜੀਠੀਆ

ਟਾਹਲੀ ਸਾਹਿਬ (ਬਲਜੀਤ) - ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕਰ ਕੇ ਕਾਂਗਰਸ ਨੇ ਪੰਜਾਬ ਹਿਤੈਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ ਐਲਾਨ ਕੀਤੇ ਸਨ ਪਰ ਕੀਤਾ ਕੁਝ ਨਹੀਂ, ਜਦਕਿ ਕੈਪਟਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਦਿਨੋ-ਦਿਨ ਪੂਰੇ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਕਸਬਾ ਟਾਹਲੀ ਸਾਹਿਬ ਤੋਂ ਤਲਵੰਡੀ ਨੂੰ ਜਾਂਦੀ ਏ. ਪੀ. ਕੇ. ਰੋਡ 'ਤੇ ਪ੍ਰੀਮਿਕਸ ਪਾਉਣ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿੰਡ-ਪਿੰਡ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ ਅਤੇ ਲਿੰਕ ਸੜਕਾਂ ਨੂੰ ਚੌੜਾ ਕਰ ਕੇ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਸਤਿੰਦਰ ਸਿੰਘ ਸ਼ਾਹ ਮਜੀਠਾ, ਪੰਜਾਬ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਡਾ. ਤਰਸੇਮ ਸਿੰਘ ਸਿਆਲਕਾ, ਸਰਪੰਚ ਬਲਵਿੰਦਰ ਸਿੰਘ ਮਰੜੀ, ਸੁਖਵਿੰਦਰ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਰੀਟਾ, ਅੰਗਰੇਜ਼ ਸਿੰਘ ਖੈੜੇ, ਮੁਨੀਸ਼ ਚੌਹਾਨ ਆਦਿ ਹਾਜ਼ਰ ਸਨ।


Related News