ਟਿਊਬਵੈੱਲਾਂ ''ਤੇ ਮੀਟਰ ਲਾਉਣ ਦਾ ਯੂਥ ਅਕਾਲੀ ਦਲ ਸਖਤ ਵਿਰੋਧ ਕਰੇਗਾ : ਸੰਧੂ

Sunday, Jan 28, 2018 - 10:16 AM (IST)

ਟਿਊਬਵੈੱਲਾਂ ''ਤੇ ਮੀਟਰ ਲਾਉਣ ਦਾ ਯੂਥ ਅਕਾਲੀ ਦਲ ਸਖਤ ਵਿਰੋਧ ਕਰੇਗਾ : ਸੰਧੂ

ਨੌਸ਼ਹਿਰਾ ਮੱਝਾ ਸਿੰਘ/ਬਟਾਲਾ (ਗੋਰਾਇਆ) - ਕੈਪਟਨ ਸਰਕਾਰ ਵੱਲੋਂ ਕੈਬਨਿਟ ਮੀਟਿੰਗ 'ਚ ਪੰਜਾਬ ਦੇ ਕਿਸਾਨਾਂ ਦੇ ਟਿਊਬਵੈੱਲਾਂ 'ਤੇ ਮੀਟਰ ਲਾਉਣ ਦਾ ਜੋ ਫੈਸਲਾ ਲਿਆ ਗਿਆ ਹੈ, ਉਹ ਕਿਸਾਨ ਵਿਰੋਧੀ ਹੈ, ਜਿਸ ਨੂੰ ਅਕਾਲੀ ਦਲ ਤੇ ਉਸ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਸਖਤ ਵਿਰੋਧ ਕਰੇਗਾ ਤੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨਾਂ ਤੇ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਸਨ ਤੇ ਸੂਬੇ 'ਚ ਬਿਜਲੀ ਨੂੰ ਸਰਪਲੱਸ ਕਰ ਕੇ ਛੋਟੇ ਵਰਗਾਂ ਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਸੀ ਪਰ ਇਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕਰ ਕੇ ਧੋਖਾ ਕੀਤਾ ਹੈ ਤੇ ਕਿਸੇ ਵੀ ਕਿਸਾਨ ਦਾ ਪੂਰਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਹੁਣ ਟਿਊਬਵੈੱਲਾਂ 'ਤੇ ਮੀਟਰ ਲਾ ਕੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾਵੇਗਾ, ਜੋ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬ ਕੇ ਖੁਦਕੁਸ਼ੀਆਂ ਕਰ ਰਹੇ ਹਨ। ਇਸ ਸਮੇਂ ਸਰਪੰਚ ਸੁਖਜਿੰਦਰ ਸਿੰਘ ਰੰਧਾਵਾ, ਸਰਪੰਚ ਅੰਗਰੇਜ਼ ਸਿੰਘ ਰੰਧਾਵਾ, ਸਰਪੰਚ ਬਲਜੀਤ ਸਿੰਘ, ਸਰਪੰਚ ਮਨਜੀਤ ਸਿੰਘ ਸੰਧੂ, ਸਰਪੰਚ ਮੇਜਰ ਸਿੰਘ, ਸਰਪੰਚ ਗੁਰਦੇਵ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਸਰਪੰਚ ਸੰਤੋਖ ਸਿੰਘ ਫੌਜੀ, ਜਸ਼ਨ ਮਾਨ, ਡਾ. ਨਰਿੰਦਰ ਘੁਮਾਣ ਜ਼ਿਲਾ ਪ੍ਰੈੱਸ ਤੇ ਮੀਡੀਆ ਇੰਚਾਰਜ ਆਦਿ ਹਾਜ਼ਰ ਸਨ।


Related News