''ਕੈਪਟਨ ਸਰਕਾਰ ਕਾਰੋਬਾਰੀਆਂ ਦੇ ਮੁੱਦੇ ''ਤੇ ਸੰਵੇਦਨਸ਼ੀਲ ਨਹੀਂ''

Sunday, Jan 13, 2019 - 09:59 AM (IST)

''ਕੈਪਟਨ ਸਰਕਾਰ ਕਾਰੋਬਾਰੀਆਂ ਦੇ ਮੁੱਦੇ ''ਤੇ ਸੰਵੇਦਨਸ਼ੀਲ ਨਹੀਂ''

ਚੰਡੀਗੜ੍ਹ (ਸ਼ਰਮਾ) : ਆਮ ਆਦਮੀ ਪਾਰਟੀ ਦੀ ਟਰੇਡ ਅਤੇ ਇੰਡਸਟਰੀ ਵਿੰਗ ਦੀ ਰਾਜ ਪ੍ਰਧਾਨ ਨੀਨਾ ਮਿੱਤਲ ਨੇ ਕੈਪਟਨ ਸਰਕਾਰ ਦੀ ਕਾਰੋਬਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਅਣਦੇਖਿਆਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਅਕਾਲੀ ਸਰਕਾਰ ਦੀ ਤਰ੍ਹਾਂ ਹੀ ਛੋਟੇ ਅਤੇ ਮੱਧ ਵਰਗੀ ਕਾਰੋਬਾਰੀਆਂ ਨੂੰ ਲੁੱਟਣ ਦਾ ਕੰਮ ਕੀਤਾ ਹੈ। ਚੰਡੀਗੜ੍ਹ 'ਚ ਟਰੇਡ ਤੇ ਇੰਡਸਟਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਨੀਨਾ ਨੇ ਕਿਹਾ ਕਿ ਲੋਕ ਇਸ ਸਮੇਂ ਦੇਸ਼ ਭਰ 'ਚ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਦਾ ਭੁਗਤਾਨ ਕਰ ਰਹੇ ਹਨ। ਸਰਕਾਰ ਬਣਨ ਤੋਂ ਪਹਿਲਾਂ ਸਸਤੀ ਬਿਜਲੀ ਦੇ ਵਾਅਦੇ ਕਰਨ ਵਾਲੇ ਕੈਪਟਨ ਨੇ 2 ਸਾਲਾਂ ਦੇ ਕਾਰਜਕਾਲ ਦੌਰਾਨ ਹੀ ਬਿਜਲੀ ਦੀਆਂ ਕੀਮਤਾਂ 2 ਵਾਰ ਵਧਾਈਆਂ ਹਨ। ਵਿੱਤ ਮੰਤਰੀ ਅਤੇ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਮਨਪ੍ਰੀਤ 'ਤੇ ਵਰ੍ਹਦਿਆਂ ਮਿੱਤਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਕਾਰੋਬਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਪਰ ਹੁਣ ਕਾਰੋਬਾਰੀਆਂ 'ਤੇ ਟੈਕਸ ਲਾ ਕੇ 10 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।


author

Babita

Content Editor

Related News