ਕੈਪਟਨ ਸਰਕਾਰ ਦੀ ਮੁਲਾਜ਼ਮ ਜੱਥੇਬੰਦੀਆਂ ਨਾਲ ਵਾਅਦਾ ਖਿਲਾਫੀ
Tuesday, May 28, 2019 - 01:09 PM (IST)

ਚੰਡੀਗੜ੍ਹ : ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਬਾਅਦ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਖੀ ਸੱਜਣ ਸਿੰਘ ਨੇ ਕੈਪਟਨ ਸਰਕਾਰ ਦੀ ਵਾਅਦਾ ਖਿਲਾਫ ਖਿਲਾਫ ਇਕ ਮਈ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਸਰਕਾਰ ਨੇ ਉਸ ਵੇਲੇ ਫੈਡਰੇਸ਼ਨ ਨਾਲ ਗੱਲਬਾਤ ਕਰਕੇ ਵਾਅਦਾ ਕੀਤਾ ਸੀ ਕਿ ਚੋਣ ਜ਼ਾਬਤੇ ਤੋਂ ਬਾਅਦ ਕੈਬਨਿਟ ਸਬ ਕਮੇਟੀ 27 ਮਈ ਨੂੰ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਦੇ ਨਿਪਟਾਰੇ ਕਰੇਗੀ। ਇਸ ਤਹਿਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਸਬ ਕਮੇਟੀ 'ਚ ਸ਼ਾਮਲ ਮੰਤਰੀਆਂ ਨੂੰ ਪੱਤਰ ਜਾਰੀ ਕਰਕੇ 27 ਮਈ ਨੂੰ ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ ਕਰਕੇ ਮੰਗਾਂ ਦੇ ਹੱਲ ਕੱਢਣ ਲਈ ਕਿਹਾ ਸੀ। ਇਸ ਦੇ ਬਾਵਜੂਦ ਕੈਬਨਿਟ ਸਬ ਕਮੇਟੀ ਨੇ ਖੁਦ ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਥਾਂ ਵਫਦ ਦੀ ਅਧਿਕਾਰੀਆਂ ਨਾਲ ਮੀਟਿੰਗ ਕਰਵਾ ਕੇ ਡੰਗ ਪਟਾ ਲਿਆ। ਇਸ ਤੋਂ ਸਾਫ ਹੈ ਕਿ ਪਹਿਲੀਆਂ ਚੋਣਾਂ ਵਾਂਗ ਹੁਣ ਲੋਕ ਸਭਾ ਦੀ ਹੋਈ ਚੋਣ ਦੌਰਾਨ ਵੀ ਕੈਪਟਨ ਸਰਕਾਰ ਮੁਲਾਜ਼ਮ ਮੰਗਾਂ ਤੋਂ ਮੂੰਹ ਫੇਰਨਾ ਚਾਹੁੰਦੀ ਹੈ।