ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ : ਬਾਦਲ

Saturday, Aug 19, 2017 - 04:51 PM (IST)

ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ : ਬਾਦਲ

 

ਸ੍ਰੀ ਮੁਕਤਸਰ ਸਾਹਿਬ(ਤਰਸੇਮ ਢੁੱਡੀ)—ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ 'ਚ ਕਰਜ਼ੇ ਤੋਂ ਤੰਗ ਹੋ ਕੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਬਾਰੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੋਈ ਨਾ ਕੋਈ ਤਾਂ ਪ੍ਰੇਸ਼ਾਨੀ ਹੁੰਦੀ ਹੈ ਜਿਵੇਂ ਮਾਨਸਿਕ ਪ੍ਰੇਸ਼ਾਨੀ, ਕਰਜ਼ੇ ਦੀ ਪ੍ਰੇਸ਼ਾਨੀ। ਕੈਪਟਨ ਸਰਕਾਰ ਨੇ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਲਈ ਕਿਹਾ ਸੀ ਪਰ ਕੁਝ ਵੀ ਮੁਆਫ ਨਹੀਂ ਕੀਤਾ। ਉਨ੍ਹਾਂ ਨੇ ਪੰਜਾਬ ਦੇ ਘਰ-ਘਰ ਅਤੇ ਸਾਰੇ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਝੂਠੇ ਵਾਅਦੇ ਕੀਤੇ। ਇਨ੍ਹਾਂ ਵਾਅਦਿਆਂ ਨੂੰ ਪੂਰਾ ਨਾਂ ਹੋਣ ਕਾਰਨ ਹੀ ਇਹ ਆਤਮ-ਹੱਤਿਆਵਾਂ ਹੋ ਰਹੀਆਂ ਹਨ। ਹੁਣ ਤਾਂ ਕਿਸਾਨਾਂ ਲਈ ਕੋਈ ਮੁਨਾਫੇ ਵਾਲਾ ਵਪਾਰ ਨਹੀਂ ਰਿਹਾ, ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੈ। ਪਰਿਵਾਰ ਦੇ ਹਰੇਕ ਮੈਂਬਰ ਨੂੰ ਕਿਸੇ ਨਾ ਕਿਸੇ ਗੱਲ ਦੀ ਪ੍ਰੇਸ਼ਾਨੀ ਜਾਂ ਚਿੰਤਾ ਲੱਗੀ ਰਹਿੰਦੀ ਹੈ। 
ਹੁਣ ਮਾਘੀ ਦੇ ਮੇਲੇ ਹੋਣ ਵਾਲੀ ਜਾਨਵਰ ਚੈਂਪੀਅਨ ਸ਼ਿਪ ਕੈਪਟਨ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ 'ਚ ਨਾ ਕਰਵਾ ਕੇ ਪਟਿਆਲਾ 'ਚ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇਸ ਮੇਲੇ ਨੂੰ ਮਾਘੀ ਮੇਲੇ ਨਾਲ ਜੋੜਨ ਦਾ ਕਹਿਣ 'ਤੇ ਬਾਦਲ ਨੇ ਕਿਹਾ ਕਿ ਮੈ ਇਸ 'ਚ ਕੁਝ ਨਹੀਂ ਕਰ ਸਕਦਾ। ਉਨ੍ਹਾਂ ਨੇ ਨਾ ਤਾਂ ਮੇਰੇ ਕਹਿਣ 'ਤੇ ਕੁਝ ਜੋੜਨਾ ਹੈ ਅਤੇ ਨਾ ਹੀ ਤੁਹਾਡੇ ਲੋਕਾਂ ਦੇ ਕਹਿਣ 'ਤੇ। ਹੁਣ ਉਨ੍ਹਾਂ ਦੀ ਸਰਕਾਰ ਹੈ ਉਹ ਕੁਝ ਵੀ ਕਰ ਸਕਦੇ ਹਨ। ਜਦੋਂ ਸਾਡੀ ਸਰਕਾਰ ਸੀ ਤਾਂ ਅਸੀ ਇਸ ਨੂੰ ਮਾਘੀ ਮੇਲੇ ਨਾਲ ਜੋੜਿਆ।
ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਰਾਂ ਦੀ ਖੁੱਲ੍ਹ ਨਾ ਦੇਣ 'ਤੇ ਬਾਦਲ ਨੇ ਕਿਹਾ ਕਿ ਸਾਡੀ ਖੇਤੀ ਤਾਂ ਪਹਿਲਾਂ ਹੀ ਖਤਮ ਹੋ ਚੁੱਕੀ ਹੈ। ਉਦਯੋਗ ਜੋ ਥੋੜ੍ਹਾ ਬਹੁਤਾ ਸਾਹ ਲੈ ਰਿਹਾ ਸੀ ਹੁਣ ਉਹ ਵੀ ਖਤਮ ਹੋ ਗਿਆ ਹੈ। ਉਹ ਇਹ ਸਾਰੀਆਂ ਕੋਸ਼ਿਸ਼ਾਂ ਪੰਜਾਬ ਨੂੰ ਖਤਮ ਕਰਨ ਲਈ ਕਰ ਰਹੇ ਹਨ।


Related News