ਕੈਪਟਨ ਸਰਕਾਰ ਨੂੰ ਵੱਡੀ ਰਾਹਤ, ਝੋਨੇ ਦੀ ਖਰੀਦ ਲਈ 28,262 ਕਰੋੜ ਰੁਪਏ ਦੀ ਮਨਜ਼ੂਰੀ

10/05/2017 4:27:30 PM

ਚੰਡੀਗੜ੍ਹ (ਭੁੱਲਰ) : ਕੇਂਦਰ ਸਰਕਾਰ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਝੋਨੇ ਦੀ ਖਰੀਦ ਲਈ 28,262 ਕਰੋੜ ਰੁਪਏ ਦੀ ਰਾਸ਼ ਦੀ ਕੈਸ਼ ਕ੍ਰੈਡਿਟ ਲਿਮਟ (ਸੀ. ਸੀ. ਐੱਲ.) ਦੀ ਮਨਜ਼ੂਰੀ ਦੇ ਦਿੱਤੀ ਹੈ। ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਲਗਾਤਾਰ ਇਸ ਮਾਮਲੇ ਨੂੰ ਲੈ ਕੇ ਰਿਜ਼ਰਵ ਬੈਂਕ ਦੇ ਸੰਪਰਕ 'ਚ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਸਮੱਸਿਆ ਸੀ. ਸੀ. ਐੱਲ. ਤੈਅ ਨਾ ਹੋਣ ਕਾਰਨ ਕਾਫੀ ਵਧੀ ਹੋਈ ਸੀ। ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਸੀ. ਸੀ. ਐੱਲ. ਜਾਰੀ ਨਾ ਹੋਣ ਕਾਰਨ ਪਰੇਸ਼ਾਨੀ ਆ ਰਹੀ ਸੀ। ਸੂਬਾ ਸਰਕਾਰ ਨੇ 33 ਹਜ਼ਾਰ ਕਰੋੜ ਰੁਪਏ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ 'ਚੋਂ 28,262 ਕਰੋੜ ਰੁਪਏ ਦਾ ਪ੍ਰਸਤਾਵ ਪਾਸ ਹੋਇਆ ਹੈ।


Related News