ਕੈਪਟਨ ਸਰਕਾਰ ਦਾ ਸਖਤ ਫ਼ਰਮਾਨ, ਹੁਣ ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ
Friday, May 29, 2020 - 06:43 PM (IST)
ਚੰਡੀਗੜ੍ਹ : ਕੋਰੋਨਾ ਆਫਤ ਦਰਮਿਆਨ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਚਲਾਨਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਪਹਿਲਾ ਮਾਸਕ ਨਾ ਪਹਿਨਣ ਵਾਲਿਆਂ ਨੂੰ 200 ਰੁਪਏ ਚਾਲਾਨ ਕੀਤਾ ਜਾਂਦਾ ਸੀ ਜਦਕਿ ਹੁਣ ਇਹ ਚਾਲਾਨ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੁਆਰੰਟਾਈਨ ਦਾ ਉਲੰਘਣਾ ਕਰਨ ਵਾਲੇ ਨੂੰ ਹੁਣ 2000 ਰੁਪਏ ਜੁਰਮਾਨਾ ਦੇਣਾ ਪਾਵੇਗਾ। ਇਥੇ ਹੀ ਬਸ ਨਹੀਂ ਜੇਕਰ ਕੋਈ ਜਨਤਕ ਥਾਂ 'ਤੇ ਥੁੱਕਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਜਿਹੜਾ ਪਹਿਲਾਂ ਮਹਿਜ਼ 100 ਦੇਣਾ ਪੈਂਦਾ ਸੀ।
ਇਹ ਵੀ ਪੜ੍ਹੋ : ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 8 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
ਇਸ ਤੋਂ ਇਲਾਵਾ ਜਿਹੜੇ ਲੋਕ ਬੱਸ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 3000 ਰੁਪਏ ਦਾ ਮੋਟਾ ਜੁਰਮਾਨਾ ਦੇਣਾ ਪਵੇਗਾ ਅਤੇ ਜਿਹੜੇ ਲੋਕ ਕਾਰ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 2000 ਰੁਪਏ ਜਦਕਿ ਆਟੋ ਰਿਕਸ਼ਾ ਅਤੇ ਟੂ-ਵੀਲ੍ਹਰ 'ਤੇ ਨਿਯਮਾਂ ਦੀ ਉੁਲੰਘਣਾ ਕਰਨ ਵਾਲੇ ਨੂੰ 500 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਸੰਗਰੂਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ 'ਤੇ ਆ ਡਿੱਗੀ ਛੱਤ