ਕੈਪਟਨ ਕਾਂਗਰਸ ਦਾ ਨਹੀਂ ਭਾਜਪਾ ਦਾ ਆਗੂ ਬਣ ਕੇ ਰਹਿ ਗਿਐ : ਸੁਖਬੀਰ
Saturday, Jan 16, 2021 - 08:58 PM (IST)
ਤਰਨਤਾਰਨ/ਖਡੂਰ ਸਾਹਿਬ, (ਬਲਵਿੰਦਰ ਕੌਰ/ਜਸਵਿੰਦਰ)- ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਘਸੀਟਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ਨੇ 2 ਵਾਰ ਮੁੱਖ ਮੰਤਰੀ ਦਾ ਅਹੁਦਾ ਪੰਜਾਬੀਆਂ ਦੀ ਬਦੌਲਤ ਪ੍ਰਾਪਤ ਕੀਤਾ ਹੈ ਪਰ ਉਸ ਨੇ ਹਰ ਵਾਰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫਾਇਦੇ ਵਾਸਤੇ ਕੇਂਦਰ ਸਰਕਾਰ ਨਾਲ ਭਾਈਵਾਲੀ ਪਾ ਲਈ ਹੈ ਅਤੇ ਉਹ ਭਾਜਪਾ ਦਾ ਆਗੂ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨ ਭਾਈਚਾਰੇ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਤੇ ਸਮੁੱਚੇ ਮਾਝਾ ਖੇਤਰ ਦੇ ਅਕਾਲੀ ਆਗੂਆਂ ਦੀ ਪ੍ਰੇਰਣਾ ਸਦਕਾ ਤਰਨਤਾਰਨ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਆਪਣੇ ਅਨੇਕਾਂ ਸਾਥੀ ਕਾਂਗਰਸੀ ਪਰਿਵਾਰਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਾ, ਵਿਧਾਇਕ ਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਸਾਬਕਾ ਮੈਂਬਰ ਐੱਸ. ਐੱਸ. ਬੋਰਡ ਇਕਬਾਲ ਸਿੰਘ ਸੰਧੂ, ਜਥੇਦਾਰ ਗੁਰਬਚਨ ਸਿੰਘ, ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਜਥੇਦਾਰ ਕੁਲਦੀਪ ਸਿੰਘ ਔਲਖ ਜਥੇਬੰਧਕ ਸਕੱਤਰ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਗੁਰਿੰਦਰ ਸਿੰਘ ਟੋਨੀ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ, ਕੌਂਸਲਰ ਨਵਰੂਪ ਸਿੰਘ ਸੰਧਾਵਾਲੀਆ, ਨਰਿੰਦਰ ਸਿੰਘ ਸ਼ਾਹ, ਚੇਅਰਮੈਨ ਅਮਰੀਕ ਸਿੰਘ ਪੱਖੋਕੇ, ਜਥੇਦਾਰ ਪ੍ਰਗਟ ਸਿੰਘ ਬਨਵਾਲੀਪੁਰ, ਸਾਬਕਾ ਜਗਤਾਰ ਸਿੰਘ ਧੂੰਦਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸਰਪੰਚ ਭਿੰਦਾ ਫਤਿਆਬਾਦ, ਜਥੇਦਾਰ ਪ੍ਰੇਮ ਸਿੰਘ ਪੰਨੂੰ, ਜਨ. ਸਕੱਤਰ ਡਾ. ਜਗਤਾਰ ਸਿੰਘ ਵੇਈਂਪੁਈਂ, ਜਥੇ. ਮੇਘ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।