ਕੈਪਟਨ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਇੰਨੀ ਮਾੜੀ ਹਾਲਤ ’ਚ ਹੁਣ ਵਾਪਸੀ ਅਸੰਭਵ

Friday, Aug 26, 2022 - 11:32 PM (IST)

ਕੈਪਟਨ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਇੰਨੀ ਮਾੜੀ ਹਾਲਤ ’ਚ ਹੁਣ ਵਾਪਸੀ ਅਸੰਭਵ

ਚੰਡੀਗੜ੍ਹ (ਬਿਊਰੋ) : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਮੁਮਕਿਨ ਨਹੀਂ ਲੱਗਦੀ। ਸਾਬਕਾ ਮੁੱਖ ਮੰਤਰੀ ਨੇ ਇੱਥੇ ਜਾਰੀ ਇਕ ਬਿਆਨ ’ਚ ਅੱਜ ਟਿੱਪਣੀ ਕੀਤੀ, “ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ’ਚ ਨਹੀਂ ਰੱਖ ਸਕਦੇ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ ਤਾਂ ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ’ਚ ਕੁਝ ਬੇਹੱਦ ਜ਼ਿਆਦਾ ਗ਼ਲਤ ਹੈ।” ਕੁਝ ਨੇਤਾਵਾਂ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ, ‘‘ਪਾਰਟੀ ਨੇ ਆਜ਼ਾਦ ਨੂੰ ਇੰਨਾ ਕੁਝ ਦਿੱਤਾ ਹੈ, ਇਹ ਇਕ ਪ੍ਰਸਪਰ ਪ੍ਰਕਿਰਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਆਰਥਿਕ ਸੰਕਟ ’ਚ ਹੈ PSPCL : ਪ੍ਰਤਾਪ ਬਾਜਵਾ

ਪਾਰਟੀ ਕਈ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ।”  ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਇਕੱਲੇ ਇਕ ਆਦਮੀ ਦਾ ਰਾਜ ਨਹੀਂ ਹੋ ਸਕਦਾ।’’ ਆਜ਼ਾਦ ਨੂੰ ਦਲੇਰਾਨਾ ਫ਼ੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਕ ਈਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, “ਇਹ ਕੁਝ ਖ਼ਾਸ ਸਵਾਰਥਾਂ ਵਾਲੇ ਲੋਕਾਂ ਦਾ ਇਕ ਖ਼ਾਸ ਸਮੂਹ ਹੈ, ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ।’’ ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਸਮੇਂ-ਸਮੇਂ ’ਤੇ ਇੰਨੇ ਤੂਫ਼ਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਦੇ ਨਾਲ ਖੜ੍ਹੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕੈਪਟਨ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਆਜ਼ਾਦ ਖ਼ਿਲਾਫ਼ ਦਿੱਤੇ ਭੈੜੇ ਬਿਆਨਾਂ ਦੀ ਨਿਖੇਧੀ ਕੀਤੀ। ਉਨ੍ਹਾਂ ਦੇ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਤੁਹਾਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਕਿ ਪਾਰਟੀ ਦਾ ਇਹ ਹਾਲ ਕਿਉਂ ਹੋ ਰਿਹਾ ਹੈ। ਉਨ੍ਹਾਂ ਨੇ ਦਿਖਾਵੇ ਦੇ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਲਾਹ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਵਧ ਰਹੇ ਨੇ ਏਡਜ਼ ਦੇ ਮਰੀਜ਼, ਹੁਣ ਘਰ-ਘਰ ਜਾ ਕੇ ਮਰੀਜ਼ਾਂ ਨੂੰ ਲੱਭਣਗੇ ਸਿਹਤ ਮੁਲਾਜ਼ਮ


author

Manoj

Content Editor

Related News