ਕੈਪਟਨ ਖੇਮੇ ਨੂੰ ਝਟਕਾ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ

09/22/2021 1:40:31 PM

ਅੰਮ੍ਰਿਤਸਰ (ਸਰਬਜੀਤ ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੂੰ ਉਸ ਵਕਤ ਬਹੁਤ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।ਅੱਜ ਸਵੇਰੇ ਪਾਰਟੀ ਦੇ ਫ਼ੈਸਲੇ ਅਨੁਸਾਰ ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਬਦਲ ਕੇ ਉਥੇ ਨਵੇਂ ਚੇਅਰਮੈਨ ਦਮਨ ਉੱਪਲ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਨਿਯੁਕਤੀ ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ :   ਭਰਾ ਵਲੋਂ ਕਰੋੜਾਂ ਰੁਪਏ ਨਾ ਮਿਲਣ ’ਤੇ ਕੱਪੜਾ ਵਪਾਰੀ ਨੇ ਕੀਤੀ ਖ਼ੁਦਕੁਸ਼ੀ, ਲਿਖਿਆ ਸੁਸਾਇਡ ਨੋਟ

ਇਸ ਸੰਬੰਧ ਵਿਚ ਜਦੋਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਪਾਰਟੀ ਦੇ ਫੈਸਲੇ ਅਨੁਸਾਰ ਹੀ ਮੈਨੂੰ ਇਹ ਸੀਟ ਦਿੱਤੀ ਗਈ ਸੀ ਅਤੇ ਪਾਰਟੀ ਦੇ ਹੁਕਮਾਂ ਅਨੁਸਾਰ ਹੀ ਮੈਂ ਇਹ ਸੀਟ ਛੱਡੀ ਹੈ।ਕੈਪਟਨ ਖੇਮੇ ਦੇ ਹੋਣ ਕਾਰਨ ਜਦੋਂ ਦਿਨੇਸ਼ ਬੱਸੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਗਿਆ ਕਿ ਜੇਕਰ ਕੈਪਟਨ ਦੇ ਖੇਮੇ ਦੇ ਹੋਣ ਕਾਰਨ ਮੈਨੂੰ ਇਹ ਸੀਟ ਤੋਂ ਉਤਾਰਿਆ ਗਿਆ ਹੈ ਤਾਂ ਇਹ ਬਹੁਤ ਹੀ ਮਾੜੀ ਗੱਲ ਹੈ ਪਰ ਜੇਕਰ ਪਾਰਟੀ ਨੇ ਮੈਨੂੰ ਆਪਣੀ ਮਨਮਰਜ਼ੀ ਨਾਲ ਉਤਾਰਿਆ ਹੈ ਤਾਂ ਮੈਨੂੰ ਇਹ ਫੈਸਲਾ ਸਿਰ ਮੱਥੇ ਹੈ।ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਹੈ ਕਿ ਇਸ ਸਮੇਂ ਖੇਮੇ ਹੋਣ ਦੇ ਕਾਰਨ ਕਾਂਗਰਸ ਪਾਰਟੀ ਨੂੰ ਆਪਸ ਵਿੱਚ ਗੁੱਟਬਾਜ਼ੀ ਨਹੀਂ ਕਰਨੀ ਚਾਹੀਦੀ ਬਲਕਿ ਦੂਸਰੀਆਂ ਪਾਰਟੀਆਂ ਦਾ ਡਟ ਕੇ ਸਾਹਮਣਾ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮੁੜ ਤੋਂ ਅਸੀਂ ਕਾਂਗਰਸ ਦੀ ਸਰਕਾਰ ਬਣਾ ਸਕੀਏ।

ਇਹ ਵੀ ਪੜ੍ਹੋ :  ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ’ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ


Shyna

Content Editor

Related News