ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ 'ਚ ਲਹਿਰਾਇਆ ਤਿਰੰਗਾ

Tuesday, Aug 15, 2017 - 11:44 AM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਗੁਰਦਾਸਪੁਰ 'ਚ ਲਹਿਰਾਇਆ ਤਿਰੰਗਾ

ਗੁਰਦਾਸਪੁਰ— 70ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ 'ਚ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

PunjabKesari

ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਲਈ ਇਹ ਸੰਭਵ ਕੀਤਾ ਕਿ ਅਸੀਂ ਆਜ਼ਾਦੀ ਅਤੇ ਸ਼ਾਂਤੀ 'ਚ ਰਹਿ ਸਕੀਏ। ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਗੁਰਦਾਸਪੁਰ ਜ਼ਿਲੇ 'ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ। ਮੁੱਖ ਮੰਤਰੀ ਦੇ ਇੱਥੇ ਆਉਣ ਨਾਲ ਇਸ ਸੰਸਦੀ ਖੇਤਰ 'ਚ ਸਿਆਸਤ ਇਕਦਮ ਗਰਮਾ ਹਈ ਹੈ। ਕੈਪਟਨ ਦੇ ਗੁਰਦਾਸਪੁਰ ਦੌਰੇ ਨੂੰ ਸਾਰੇ ਉਪਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ। 

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉੱਠ ਕੇ ਰਲ-ਮਿਲ ਕੇ ਮਨਾਉਣ ਅਤੇ ਉਨ੍ਹਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ।


Related News