ਖੇਤੀਬਾੜੀ ਬਿੱਲਾਂ ’ਤੇ ਕੈਪਟਨ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ਕਰ ਰਿਹੈ ਗੁੰਮਰਾਹ : ਸੁਰਜੀਤ ਰੱਖੜਾ

Wednesday, Oct 28, 2020 - 09:18 PM (IST)

ਖੇਤੀਬਾੜੀ ਬਿੱਲਾਂ ’ਤੇ ਕੈਪਟਨ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ਕਰ ਰਿਹੈ ਗੁੰਮਰਾਹ : ਸੁਰਜੀਤ ਰੱਖੜਾ

ਪਟਿਆਲਾ, (ਜੋਸਨ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਪਟਿਆਲਾ ਅਕਾਲੀ ਦਲ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਖੇਤੀਬਾੜੀ ਬਿੱਲਾਂ ’ਤੇ ਕੈਪਟਨ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਰੱਖੜਾ ਅੱਜ ਇੱਥੇ ਅਕਾਲੀ ਦਲ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਰੱਖੜਾ ਨੇ ਕਿਹਾ ਕਿ ਕੈਪਟਨ ਜੇਕਰ ਕਿਸਾਨ ਹਿਤੈਸ਼ੀ ਹੈ ਤਾਂ ਤੁਰੰਤ ਹੀ ਪੰਜਾਬ ਨੂੰ ਸਰਕਾਰੀ ਮੰਡੀ ਐਲਾਨੇ ਤਾਂ ਜੋ ਪੰਜਾਬ ਦੀਆਂ ਮੰਡੀਆਂ ’ਚ ਐੱਮ. ਐੱਸ. ਪੀ. ਤੋਂ ਘੱਟ ਖਰੀਦ ਹੀ ਨਾ ਹੋ ਸਕੇ।

ਰੱਖੜਾ ਨੇ ਕਿਹਾ ਕਿ ਵਿਧਾਨ ਸਭਾ ’ਚ ਕਾਂਗਰਸ ਵੱਲੋਂ ਪਾਸ ਕੀਤੇ ਗਏ ਬਿੱਲ ’ਚ ਖਾਮੀਆਂ ਹਨ ਅਤੇ ਇਹ ਕਿਸਾਨ ਹਿਤੈਸ਼ੀ ਨਹੀਂ ਹੋ ਸਕਦੇ। ਰੱਖੜਾ ਨੇ ਕਿਹਾ ਕਿਸਾਨੀ ਦੇ ਮਸਲਿਆਂ ਲਈ ਜਿਹੜੀ ਕੇਂਦਰ ਸਰਕਾਰ ਨੇ ਸੱਤ ਮੁੱਖ ਮੰਤਰੀਆਂ ਦੀ ਕਮੇਟੀ ਬਣਾਈ ਸੀ, ਉਸ ’ਚ ਪੰਜਾਬ ਦਾ ਮੁੱਖ ਮੰਤਰੀ ਵੀ ਸ਼ਾਮਲ ਸੀ ਅਤੇ ਮਨਪ੍ਰੀਤ ਬਾਦਲ ਇਸ ਕਮੇਟੀ ਦੀਆਂ ਸਾਰੀਆਂ ਮੀਟਿੰਗਾਂ ’ਚ ਸ਼ਮੂਲੀਅਤ ਕਰ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੱਚ ਦੱਸੇ ਕਿ ਇਹ ਕਾਨੂੰਨ ਇਨ੍ਹਾਂ ਦੀ ਸਹਿਮਤੀ ਨਾਲ ਬਣਾਏ ਗਏ ਹਨ ਪਰ ਇਹ ਝੂਠ ’ਤੇ ਝੂਠ ਬੋਲੀ ਜਾ ਰਹੇ ਹਨ।

ਇਸ ਮੌਕੇ ਹਲਕਾ ਘਨੌਰ ਦੇ ਇੰਚਾਰਜ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਨਾਭਾ ਦੇ ਇੰਚਾਰਜ ਬਾਬੂ ਕਬੀਰ ਦਾਸ, ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਐੱਸ. ਜੀ. ਪੀ. ਸੀ. ਮੈਂਬਰ ਨਿਰਮਲ ਸਿੰਘ ਹਰਿਆਊ, ਐੱਸ. ਜੀ. ਪੀ. ਸੀ. ਮੈਂਬਰ ਸਤਵਿੰਦਰ ਸਿੰਘ ਟੌਹੜਾ, ਐੱਸ. ਜੀ. ਪੀ. ਸੀ. ਮੈਂਬਰ ਸਵਿੰਦਰ ਸਿੰਘ ਸਭਰਵਾਲ, ਐੱਸ. ਜੀ. ਪੀ. ਸੀ. ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਐੱਸ. ਜੀ. ਪੀ. ਸੀ. ਮੈਂਬਰ ਸੁਰਜੀਤ ਸਿੰਘ ਗੜੀ, ਇਸਤਰੀ ਵਿੰਗ ਦਿਹਾਤੀ ਦੇ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਬੀਬੀ ਗੁਰਮੀਤ ਕੌਰ ਬਰਾੜ, ਐੱਸ. ਸੀ. ਵਿੰਗ ਦੇ ਪ੍ਰਧਾਨ ਜਸਪਾਲ ਸਿੰਘ ਕਲਿਆਣ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਅਮਿਤ ਰਾਠੀ, ਐੱਸ. ਸੀ. ਵਿੰਗ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਖਾਲਸਾ, ਐੱਸ. ਓ. ਆਈ. ਪ੍ਰਧਾਨ ਗੁਰਸੇਵਕ ਗੋਲੂ, ਇੰਦਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਟੌਹੜਾ, ਦਫਤਰ ਸਕੱਤਰ ਗੁਰਮੀਤ ਸਿੰਘ ਗੁਰਾਇਆ, ਸੀਨੀਅਰ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਸੋਨੂੰ ਮਾਜਰੀ, ਸਾਹਿਲ ਗੋਇਲ ਅਤੇ ਅਮਨਦੀਪ ਸਿੰਘ ਘੱਗਾ ਆਦਿ ਹਾਜ਼ਰ ਸਨ।


author

Bharat Thapa

Content Editor

Related News