ਜਸਟਿਨ ਟਰੂਡੋ ਦੇ ਸੁਆਗਤ ਲਈ ਕੈਪਟਨ ਅੰਮ੍ਰਿਤਸਰ ਰਵਾਨਾ
Wednesday, Feb 21, 2018 - 10:34 AM (IST)

ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦਾ ਸੁਆਗਤ ਕਰਨ ਲਈ ਅੰਮ੍ਰਿਤਸਰ ਰਵਾਨਾ ਹੋ ਗਏ ਹਨ। ਕੈਪਟਨ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਟਰੂਡੋ ਨਾਲ ਮੁਲਾਕਾਤ ਦੌਰਾਨ ਇੰਡੋ-ਕੈਨੇਡੀਅਨ ਕਾਰੋਬਾਰ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਸਬੰਧਾਂ ਨੂੰ ਵੀ ਮਜ਼ਬੂਤੀ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਏਅਰਪੋਰਟ ਪੁੱਜਣ 'ਤੇ ਜਸਟਿਨ ਟਰੂਡੋ ਦਾ ਸੁਆਗਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਜਾਣਗੇ ਅਤੇ ਇਸ ਤੋਂ ਇਲਾਵਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਜਸਟਿਨ ਟਰੂਡੋ ਨਾਲ ਮੌਜੂਦ ਰਹਿਣਗੇ।