ਪੰਜਾਬ 'ਚ ਚੋਣ ਨਤੀਜਿਆਂ ਤੋਂ ਪਹਿਲਾਂ ਵੱਡੀ ਹਲਚਲ, ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
Monday, Mar 07, 2022 - 03:54 PM (IST)
ਚੰਡੀਗੜ੍ਹ : ਪੰਜਾਬ 'ਚ ਚੋਣ ਨਤੀਜਿਆਂ ਤੋਂ ਪਹਿਲਾਂ ਸਿਆਸੀ ਜੋੜ-ਤੋੜ ਨੂੰ ਲੈ ਕੇ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਕੈਪਟਨ ਵੱਲੋਂ ਅਮਿਤ ਸ਼ਾਹ ਦੀ ਰਿਹਾਇਸ਼ ਵਿਖੇ ਇਹ ਬੈਠਕ ਕੀਤੀ ਗਈ। ਦੱਸਣਯੋਗ ਹੈ ਕਿ ਪੰਜਾਬ 'ਚ 10 ਮਾਰਚ ਨੂੰ ਚੋਣ ਨਤੀਜੇ ਆਉਣੇ ਹਨ ਅਤੇ ਇਸ ਤੋਂ ਪਹਿਲਾਂ ਦੋਹਾਂ ਆਗੂਆਂ ਦੀ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਸਿਆਸੀ ਜੋੜ-ਤੋੜ ਤੋਂ ਇਲਾਵਾ ਇਸ ਬੈਠਕ 'ਚ ਪੰਜਾਬ ਦੇ ਅਹਿਮ ਮਸਲਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਯੂਕ੍ਰੇਨ 'ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਅਤ ਰਿਹਾਈ ਦੀ ਮੰਗ ਵੀ ਕੈਪਟਨ ਵੱਲੋਂ ਅਮਿਤ ਸ਼ਾਹ ਨੂੰ ਕੀਤੀ ਗਈ ਹੈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਮੁੱਦੇ 'ਤੇ ਵੀ ਦੋਹਾਂ ਆਗੂਆਂ ਵਿਚਾਲੇ ਗੱਲਬਾਤ ਹੋਈ ਹੈ।
ਇਹ ਵੀ ਪੜ੍ਹੋ : ਹੁਣ ਸਕੂਲੀ ਬੱਚਿਆਂ ਤੇ ਆਮ ਲੋਕਾਂ ਦਾ ਸਫ਼ਰ ਹੋਵੇਗਾ ਸੁਰੱਖਿਅਤ, STA ਨੇ ਚੁੱਕਿਆ ਅਹਿਮ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ