ਕੈਪਟਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ
Tuesday, Aug 30, 2022 - 01:24 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਦੇ ਬੇਟੇ ਰਣਇੰਦਰ ਸਿੰਘ ਵੀ ਮੌਜੂਦ ਸਨ।
ਕੈਪਟਨ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਨੇ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਭ ਤੋਂ ਪਹਿਲਾਂ ਰਿਹਾ ਹੈ ਅਤੇ ਹਮੇਸ਼ਾ ਰਹੇਗਾ।
ਇਹ ਵੀ ਪੜ੍ਹੋ : ਅਮਲੋਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਖ਼ੌਫ਼ਨਾਕ ਸੀਨ ਦੇਖ ਦਹਿਲ ਗਿਆ ਪੁੱਤ ਦਾ ਦਿਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ