ਕੈਬਨਿਟ ਵਿਸਥਾਰ ਲਈ ਰਾਹੁਲ ਨਾਲ ਮੁਲਾਕਾਤ ਕਰਨ ਪੁੱਜੇ ਕੈਪਟਨ

04/20/2018 4:22:49 PM

ਚੰਡੀਗੜ੍ਹ/ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪੁੱਜ ਚੁੱਕੇ ਹਨ। ਇਸ ਮੌਕੇ ਕੈਪਟਨ ਨਾਲ ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਵੀ ਮੌਜੂਦ ਹਨ। ਇਸ ਮੁਲਾਕਾਤ ਦੌਰਾਨ ਕੈਬਨਿਟ ਵਿਸਥਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਵੀ ਤਿੰਨ ਘੰਟੇ ਇਸ ਮੁੱਦੇ 'ਤੇ ਮੀਟਿੰਗ ਹੋਈ ਸੀ ਪਰ ਕੁਝ ਨਾਵਾਂ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਸੀ। ਇਸੇ ਲਈ ਅੱਜ ਇਹ ਮੀਟਿੰਗ ਰੱਖੀ ਗਈ ਹੈ ਤਾਂ ਜੋ ਕੈਬਨਿਟ ਵਿਸਥਾਰ 'ਤੇ ਚਰਚਾ ਕੀਤੀ ਜਾ ਸਕੇ।