'ਕੈਪਟਨ ਨੇ ਸੱਤਾ ਦੀ ਦੁਰਵਰਤੋਂ ਕਰ ਕੇ ਪੰਜਾਬ ’ਚ ਬਿਹਾਰ ਤੇ ਬੰਗਾਲ ਵਰਗੇ ਹਾਲਾਤ ਕੀਤੇ ਪੈਦਾ'
Monday, Mar 01, 2021 - 12:34 AM (IST)
ਚੰਡੀਗੜ੍ਹ, (ਸ਼ਰਮਾ)- ਪੰਜਾਬ 'ਚ ਹੋਈਆਂ ਨਗਰ ਨਿਗਮ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਜਥੇਬੰਦਕ ਮੀਟਿੰਗ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਹੋਈ, ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨਾਲ ਸੂਬਾ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਵੀ ਮੌਜੂਦ ਸਨ। ਮੀਟਿੰਗ ਵਿਚ, ਚੋਣਾਂ ਦੌਰਾਨ ਅਤੇ ਇਸ ਤੋਂ ਪਹਿਲਾਂ ਸੱਤਾਧਿਰ ਦੁਆਰਾ ਕੀਤੇ ਗਏ ਲੋਕਤੰਤਰ ਦੇ ਕਤਲੇਆਮ ਅਤੇ ਕੁੱਟਮਾਰ ਬਾਰੇ ਸਮੀਖਿਆ ਕੀਤੀ ਗਈ। ਇਸ ਬੈਠਕ ਵਿਚ ਸਵੈ-ਮੰਥਨ ਦੇ ਨਾਲ-ਨਾਲ, ਚੋਣਾਂ ਦੌਰਾਨ ਅਤੇ ਇਸ ਤੋਂ ਪਹਿਲਾਂ ਸੱਤਾਧਾਰੀ ਧਿਰ ਵਲੋਂ ਲੋਕਤੰਤਰ ਦੇ ਕਤਲੇਆਮ ਅਤੇ ਧੱਕੇਸ਼ਾਹੀ ’ਤੇ ਨਜ਼ਰਸਾਨੀ ਕੀਤੀ ਗਈ।
ਇਹ ਵੀ ਪੜ੍ਹੋ:- ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਸ ਨੇ 392 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
ਇਸ ਮੌਕੇ ਦੁਸ਼ਯੰਤ ਗੌਤਮ ਨੇ ਕਿਹਾ ਕਿ ਭਾਜਪਾ ਨੇ ਇਹ ਚੋਣ ਆਪਣੇ ਦਮ ’ਤੇ ਲੜੀ ਹੈ ਅਤੇ ਭਾਜਪਾ ਵਰਕਰਾਂ ਨੇ ਸੂਬੇ ਵਿਚ ਵਿਰੋਧੀ ਹਾਲਾਤਾਂ ਦੇ ਬਾਵਜੂਦ ਵੀ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਭਾਰੀ ਵਿਰੋਧ ਦੇ ਬਾਵਜੂਦ ਭਾਜਪਾ ਵਰਕਰਾਂ ਨੇ ਚੁਣੌਤੀ ਨੂੰ ਸਵੀਕਾਰ ਕਰ ਕੇ ਕਾਂਗਰਸ ਸਰਕਾਰ ਦੀ ਗੁੰਡਾਗਰਦੀ ਦਾ ਡਟ ਕੇ ਸਾਹਮਣਾ ਕੀਤਾ ਅਤੇ ਕਈ ਸੀਟਾਂ ਜਿੱਤੀਆਂ ਹਨ, ਜੋ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ:- ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 582 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਇਨ੍ਹਾਂ ਚੋਣਾਂ ਵਿਚ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦਿਆਂ ਪੰਜਾਬ ਵਿਚ ਬਿਹਾਰ ਅਤੇ ਬੰਗਾਲ ਵਰਗੀ ਸਥਿਤੀ ਬਣਾ ਦਿੱਤੀ ਹੈ। ਕੈਪਟਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਅਤੇ ਨਿਗਮ ਚੋਣਾਂ ਜਿੱਤ ਕੇ ਆਪਣੀ ਪਿੱਠ ’ਤੇ ਥਾਪੜ ਰਹੇ ਹਨ ਪਰ ਹਰ ਕੋਈ ਜਾਣਦਾ ਹੈ ਕਿ ਕਾਂਗਰਸ ਨੇ ਚੋਣਾਂ ਕਿਵੇਂ ਜਿੱਤੀਆਂ ਹਨ। ਜਨਤਾ ਬੜੀ ਸਮਝਦਾਰ ਹੈ ਅਤੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸੱਤਾ ਤੋਂ ਚਲਦਾ ਕਰੇਗੀ।