ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਕੈਪਟਨ ਵੱਲੋਂ PM ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਅਪੀਲ
Monday, Feb 28, 2022 - 07:02 PM (IST)
ਚੰਡੀਗੜ੍ਹ (ਬਿਊਰੋ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕ੍ਰੇਨ ਦੇ ਵੱਖ-ਵੱਖ ਹਿੱਸਿਆਂ ’ਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ’ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਹੈ, ਜੋ ਵਿਦਿਆਰਥੀਆਂ ਦੀ ਜਲਦ ਵਾਪਸੀ ਲਈ ਕੇਂਦਰ ਸਰਕਾਰ ਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਸਕੇ।
ਇਹ ਵੀ ਪੜ੍ਹੋ : Russia-Ukraine War: ਮਾਤਭੂਮੀ ਦੀ ਰੱਖਿਆ ਲਈ ਵਿਦੇਸ਼ਾਂ ’ਚੋਂ ਵਤਨ ਪਰਤ ਰਹੇ ਯੂਕ੍ਰੇਨੀ
ਪੰਜਾਬ ਸਰਕਾਰ ਵੱਲੋਂ ਪੱਕਾ ਫ਼ੋਨ ਨੰਬਰ ਸਥਾਪਿਤ ਕਰਨ ਦੇ ਬਾਵਜੂਦ ਇਸ ਕੰਮ ਲਈ ਅਜੇ ਤੱਕ ਕੋਈ ਨੋਡਲ ਅਫ਼ਸਰ ਨਿਯੁਕਤ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਮਾਪਿਆਂ ਦੀਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਯੂਕ੍ਰੇਨ ਤੋਂ ਆ ਰਹੀਆਂ ਖ਼ਬਰਾਂ ਅਤੇ ਉੱਥੋਂ ਦੇ ਖਰਾਬ ਮੌਸਮ ਅਤੇ ਭੋਜਨ ਤੋਂ ਬਿਨਾਂ ਬੰਕਰਾਂ ਤੇ ਮੈਟਰੋ ਸਟੇਸ਼ਨਾਂ ’ਚ ਫਸੇ ਵਿਦਿਆਰਥੀਆਂ ਦੀ ਹਾਲਤ ਕਾਰਨ ਡੂੰਘੇ ਦੁੱਖ ’ਚ ਹਨ।
ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੀ ਵਿਦਿਆਰਥਣ ਨੇ ਦੱਸੀਆਂ ਦਿਲ ਨੂੰ ਝੰਜੋੜਨ ਵਾਲੀਆਂ ਗੱਲਾਂ, PM ਮੋਦੀ ਤੋਂ ਮੰਗੀ ਮਦਦ
ਹਾਲਾਂਕਿ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਵਾਪਸ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਯੂਕ੍ਰੇਨ ’ਚ ਸਥਿਤੀ ਦੀ ਗੰਭੀਰਤਾ ਨੂੰ ਸਮਝ ਸਕਦੇ ਹਨ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀ ਸਰਕਾਰ ਹਰ ਵਿਦਿਆਰਥੀ ਤੇ ਵਿਅਕਤੀ ਨੂੰ ਸੁਰੱਖਿਅਤ ਵਾਪਸ ਲਿਆਏਗੀ।
ਇਹ ਵੀ ਪੜ੍ਹੋ : ਰੂਸੀ ਹਮਲਿਆਂ ਦਰਮਿਆਨ 5 ਲੱਖ ਤੋਂ ਵੱਧ ਲੋਕਾਂ ਨੇ ਛੱਡਿਆ ਯੂਕ੍ਰੇਨ : UN