ਕੈਪਟਨ ਮੋਦੀ ਸਾਹਮਣੇ ਉਠਾਉਣ ਸ਼ਾਰਦਾ-ਯਮੁਨਾ ਲਿੰਕ ਨਹਿਰ ਦਾ ਮੁੱਦਾ : ਫੂਲਕਾ

Thursday, Jul 13, 2017 - 04:19 AM (IST)

ਕੈਪਟਨ ਮੋਦੀ ਸਾਹਮਣੇ ਉਠਾਉਣ ਸ਼ਾਰਦਾ-ਯਮੁਨਾ ਲਿੰਕ ਨਹਿਰ ਦਾ ਮੁੱਦਾ : ਫੂਲਕਾ

ਚੰਡੀਗੜ੍ਹ  (ਸ਼ਰਮਾ) - ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਤੇ ਦਾਖਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਐੱਚ. ਐੱਸ. ਫੂਲਕਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸ਼ਾਰਦਾ-ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰਾਂ ਵਲੋਂ ਪਹਿਲਾਂ ਤੋਂ ਮਨਜ਼ੂਰ ਇਸ ਯੋਜਨਾ ਨੂੰ ਅਮਲੀ ਰੂਪ ਦੇ ਕੇ ਹਰਿਆਣਾ ਨੂੰ ਇਸ ਨਹਿਰ ਨਾਲ ਪਾਣੀ ਦੀ ਸਪਲਾਈ ਕੀਤੀ ਜਾ ਸਕਦੀ ਹੈ। ਫੂਲਕਾ ਨੇ ਕਿਹਾ ਕਿ ਕੈ. ਅਮਰਿੰਦਰ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸਾਂਝੇ ਰੂਪ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ 'ਚ ਲਿਆਉਣਾ ਚਾਹੀਦਾ ਕਿ ਐੱਸ. ਵਾਈ. ਐੱਲ. ਐਗਰੀਮੈਂਟ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪੰਜਾਬ ਦੇ ਪ੍ਰਤੀ ਬਦਲਾਖੋਰੀ ਦਾ ਨਤੀਜਾ ਹੈ, ਜਿਸ ਲਈ ਮੌਜੂਦਾ ਮੋਦੀ ਸਰਕਾਰ ਨੂੰ ਰਾਜ ਦੇ ਨਾਲ ਨਿਆਂ ਕਰਨਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਨੇਤਾ ਦੇ ਪਦ ਤੋਂ ਅਸਤੀਫਾ ਪ੍ਰਵਾਨ
ਫੂਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਧਾਨ ਸਭਾ ਸਕੱਤਰੇਤ ਤੋਂ ਸੂਚਿਤ ਕੀਤਾ ਗਿਆ ਹੈ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਉਨ੍ਹਾਂ ਦਾ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰ ਲਿਆ ਹੈ।  


Related News