ਅਲਟੀਮੇਟਮ ਕੋਈ ਰਸਤਾ ਨਹੀਂ, ਕੈਪਟਨ ਨੇ ਕਿਸਾਨ ਯੂਨੀਅਨਾਂ ਦੇ ਫੈਸਲੇ ਨੂੰ ਕੀਤਾ ਖਾਰਜ

Thursday, Oct 08, 2020 - 01:19 AM (IST)

ਅਲਟੀਮੇਟਮ ਕੋਈ ਰਸਤਾ ਨਹੀਂ, ਕੈਪਟਨ ਨੇ ਕਿਸਾਨ ਯੂਨੀਅਨਾਂ ਦੇ ਫੈਸਲੇ ਨੂੰ ਕੀਤਾ ਖਾਰਜ

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਵਾਸਤੇ ਕਿਸਾਨ ਯੂਨੀਅਨਾਂ ਵਲੋਂ ਦਿੱਤੇ ਇਕ ਹਫਤੇ ਦੇ ਅਲਟੀਮੇਟਮ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਉਹੀ ਕਦਮ ਚੁੱਕਣਗੇ, ਜੋ ਕਿਸਾਨਾਂ ਦੇ ਹਿੱਤ ਵਿਚ ਚੁੱਕੇ ਜਾਣਾ ਜ਼ਰੂਰੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਬਿਲਾਂ ਸਬੰਧੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨਸਭਾ ਦਾ ਵਿਸ਼ੇਸ਼ ਸਦਨ ਬੁਲਾ ਰਹੇ ਹਨ ਪਰ ਸਰਕਾਰ ਨੂੰ ਕਾਹਲੀ ਵਿਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਅਲਟੀਮੇਟਮ ਦੇਣਾ ਕੋਈ ਰਸਤਾ ਨਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕਲੌਤਾ ਉਦੇਸ਼ ਹਰ ਕੀਮਤ ’ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਬਚਾਉਣਾ ਹੈ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਖੁਸ਼ ਕਰਨਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਦੇ ਹਿੱਤ ਵਿਚ ਵੱਧ ਤੋਂ ਵੱਧ ਜੋ ਵੀ ਕੀਤਾ ਜਾ ਸਕਦਾ ਹੈ, ਉਹ ਉਸ ਤਰ੍ਹਾਂ ਫੈਸਲੇ ਲੈਣਗੇ।


author

Bharat Thapa

Content Editor

Related News