ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ
Sunday, Oct 02, 2022 - 02:05 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਆਇਆ ਹੈ। ਇਸ ਦਾ ਸਾਰਾ ਪਰਿਵਾਰ ਦੁਬਈ ’ਚ ਸੀ। ਇਸ ਨੂੰ ਭਾਰਤ ’ਚ ਕਿਸ ਨੇ ਭੇਜਿਆ ਹੈ, ਅਸੀਂ ਇਸ ਬਾਰੇ ਸਾਰੇ ਜਾਣਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਇਹ ਪਤਾ ਲਾਉਣਾ ਪੰਜਾਬ ਸਰਕਾਰ ਦੀ ਡਿਊਟੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਊਟੀ ਬਣਦੀ ਹੈ ਕਿ ਪੰਜਾਬ ’ਚ ਕੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ’ਚੋਂ ਕਈ ਲੋਕ ਹਨ, ਜਿਨ੍ਹਾਂ ਨੂੰ ਯਾਦ ਹੈ ਕਿ ਪੰਜਾਬ ’ਚ ਕਿੰਨੇ ਲੋਕ ਸ਼ਹੀਦ ਹੋਏ, ਕਿੰਨਾ ਅੱਤਵਾਦ ਸੂਬੇ ’ਚ ਫ਼ੈਲਿਆ ਸੀ। ਇਹ ਸਭ ਕੁਝ ਸਾਡਾ ਗੁਆਂਢੀ ਮੁਲਕ ਪਾਕਿਸਤਾਨ ਹੀ ਕਰਵਾਉਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਡਰੋਨਜ਼ ਨਾਲ ਹਥਿਆਰ ਆ ਰਹੇ ਹਨ। ਇਹ ਹਥਿਆਰ ਗੜਬੜ ਕਰਵਾਉਣ ਵਾਸਤੇ ਹੀ ਆ ਰਹੇ ਹਨ। ਕੈਪਟਨ ਨੇ ਕਿਹਾ ਕਿ ਹੁਣ ਇਨ੍ਹਾਂ ਨੇ ਇਕ ਕਿਸਮ ਦੀ ਹਲਚਲ ਪੈਦਾ ਕਰ ਦਿੱਤੀ ਹੈ। ਜਿਹੜੇ ਹਥਿਆਰ ਪੰਜਾਬ ’ਚ ਭੇਜੇ ਹਨ, ਉਨ੍ਹਾਂ ਨੂੰ ਕੋਈ ਨਾ ਕੋਈ ਤਾਂ ਫੜੇਗਾ ਹੀ, ਉਹ ਲੋਕ ਹੁਣ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ
ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸੂਬੇ ਨੂੰ ਸੁਰੱਖਿਅਤ ਰੱਖੀਏ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਥੇ ਖ਼ੂਨ-ਖਰਾਬਾ ਹੁੰਦਾ ਦੇਖਣਾ ਚਾਹੁੰਦੇ ਹਨ, ਜੇ ਪੰਜਾਬ ਸਰਕਾਰ ਉਨ੍ਹਾਂ ਦਾ ਸਾਹਮਣਾ ਨਹੀਂ ਕਰਦੀ ਤਾਂ ਉਨ੍ਹਾਂ ਦਾ ਸਾਹਮਣਾ ਕਰਨ ਦੀ ਜ਼ਿੰਮੇਵਾਰੀ ਸਾਡੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਸਹੀ ਰੱਖਣੀ ਸੂਬਾ ਸਰਕਾਰ ਦੀ ਡਿਊਟੀ ਹੈ। ਜੇ ਇਹ ਸਰਕਾਰ ਨਹੀਂ ਕਰਦੀ ਤਾਂ ਆਪਾਂ ਸਾਰਿਆਂ ਦੀ ਡਿਊਟੀ ਹੈ ਕਿ ਆਪਾਂ ਮਿਲ ਕੇ ਕਰੀਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਮਦਦ ਕਰੇਗੀ ਪਰ ਪਹਿਲੀ ਡਿਊਟੀ ਸੂਬਾ ਸਰਕਾਰ ਦੀ ਹੈ।
ਇਹ ਖ਼ਬਰ ਵੀ ਪੜ੍ਹੋ : ਇੰਗਲੈਂਡ ਤੋਂ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕਾਰੋਬਾਰੀ ਦੀ ਹੋਈ ਮੌਤ