ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ

Monday, Jan 10, 2022 - 06:52 PM (IST)

ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਭਾਰਤੀ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ‘ਖਿੱਦੋ ਖੂੰਡੀ’ ਹੋਵੇਗਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਚ ਵਧ ਰਹੇ ਕਾਟੋ-ਕਲੇਸ਼ ਦਰਮਿਆਨ ਮੁੱਖ ਮੰਤਰੀ ਦੇ ਅਹੁਦੇ ਤੋਂ 18 ਸਤੰਬਰ 2021 ਨੂੰ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ

ਇਸ ਮਗਰੋਂ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਸੀ, ਜਿਸ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਸੀ। ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਪੰਜਾਬ ਸਮੇਤ 5 ਸੂਬਿਆਂ ’ਚ ਚੋਣਾਂ ਦਾ ਐਲਾਨ ਕਰ ਦਿੱਤਾ ਸੀ। ਪੰਜਾਬ ’ਚ 14 ਫਰਵਰੀ ਨੂੰ ਚੋਣਾਂ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਦੱਸ ਦੇਈਏ ਕਿ ਕੈਪਟਨ ਨੇ ਪੰਜਾਬ ਚੋਣਾਂ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਲੜਨ ਦਾ ਐਲਾਨ ਕੀਤਾ ਹੈ। 


author

Manoj

Content Editor

Related News