ਮਨਪ੍ਰੀਤ ਇਆਲੀ ਨਾਲ ਹੋਏ ਵਿਵਾਦ 'ਤੇ ਕੈਪਟਨ ਸੰਧੂ ਦਾ ਵੱਡਾ ਬਿਆਨ (ਵੀਡੀਓ)

10/21/2019 11:29:13 AM

ਲੁਧਿਆਣਾ (ਨਰਿੰਦਰ) : ਜ਼ਿਮਨੀ ਚੋਣ ਲਈ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ 'ਜਗ ਬਾਣੀ' ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਨੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨਾਲ ਹੋਏ ਵਿਵਾਦ 'ਤੇ ਬਿਆਨ ਦਿੰਦਿਆਂ ਕਿਹਾ ਕਿ ਵਿਵਾਦ ਇਆਲੀ ਵਲੋਂ ਹੀ ਸ਼ੁਰੂ ਕੀਤਾ ਗਿਆ ਹੈ। ਕੈਪਟਨ ਸੰਧੂ ਨੇ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਮਨਪ੍ਰੀਤ ਇਆਲੀ ਇਕੱਠ ਸਮੇਤ ਹਲਕੇ 'ਚ ਗਏ ਅਤੇ ਲਾਈਵ ਵੀ ਹੋਏ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਕਾਂਗਰਸ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਐਤਵਾਰ ਪਿੰਡ ਸਰਾਭਾ ਦੇ ਇਕ ਨੌਜਵਾਨ ਨੇ ਮਨਪ੍ਰੀਤ ਇਆਲੀ ਨੂੰ ਇਹ ਕਹਿੰਦੇ ਹੋਏ ਬੁਲਾ ਲਿਆ ਸੀ ਕਿ ਵਿਧਾਇਕ ਕੁਲਬੀਰ ਜ਼ੀਰਾ ਆਪਣੇ ਸਾਥੀਆਂ ਸਮੇਤ ਉਸ ਦੇ ਘਰ ਆ ਕੇ ਡਰਾ-ਧਮਕਾ ਰਹੇ ਹਨ, ਜਿਸ ਤੋਂ ਬਾਅਦ ਇਆਲੀ ਪਿੰਡ ਸਰਾਭਾ ਪੁੱਜ ਗਏ ਪਰ ਜ਼ੀਰਾ ਅਤੇ ਉਨ੍ਹਾਂ ਦੇ ਸਾਥੀ ਨਹੀਂ ਮਿਲੇ ਅਤੇ ਉਨ੍ਹਾਂ ਨੇ ਜ਼ੀਰਾ ਨੂੰ ਕਾਫੀ ਬੁਰਾ-ਭਲਾ ਕਿਹਾ।


Babita

Edited By Babita