ਕੈਪਟਨ ਤੋਂ ਬਾਅਦ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤੋਂ ਦਿੱਤਾ ਅਸਤੀਫ਼ਾ

Saturday, Sep 18, 2021 - 06:42 PM (IST)

ਕੈਪਟਨ ਤੋਂ ਬਾਅਦ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਕੈਪਟਨ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਵੀ ਅਸਤੀਫ਼ਾ ਦੇਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਸਿਆਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਇਥੇ ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ’ਚ ਅੱਜ ਦਾ ਦਿਨ ਬੇਹੱਦ ਖ਼ਾਸ ਰਿਹਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।  ਉਨ੍ਹਾਂ ਆਪਣਾ ਅਸਤੀਫ਼ਾ ਦੇਣ ਲਈ ਆਪਣੇ ਸਮਰਥਕਾਂ ਸਮੇਤ ਰਾਜਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ। ਅਸਤੀਫ਼ਾ ਦੇਣ ਉਪਰੰਤ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸਤੀਫ਼ਾ ਦੇਣ ਦਾ ਫ਼ੈਸਲਾ ਮੇਰਾ ਸਵੇਰੇ ਹੀ ਹੋ ਚੁੱਕੀ ਸੀ ਅਤੇ ਆਪਣੇ ਅਸਤੀਫ਼ੇ ਬਾਰੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਗੱਲਬਾਤ ਕਰ ਲਈ ਸੀ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ’ਚ ਵਾਰ-ਵਾਰ ਮੈਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਅਪਣਾਏ ਗਏ ਰਵੱਈਏ ਨਾਲ ਉਹ ਅਪਮਾਨਿਤ ਹੋਏ ਸਨ ਅਤੇ ਅਜਿਹੇ ਹਾਲਾਤ ’ਚ ਉਹ ਕੰਮ ਨਹੀਂ ਕਰ ਸਕਦੇ ਸਨ। 

ਇਹ ਵੀ ਪੜ੍ਹੋ: ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਦਾ ਟਵੀਟ, ਕਿਹਾ-‘ਅੱਜ ਸੱਚ ਦੀ ਹੋਊ ਜਿੱਤ’

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News