ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਦੇ ਦਿਹਾਂਤ ''ਤੇ ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਸਾਂਝਾ

Tuesday, Dec 13, 2022 - 09:29 PM (IST)

ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਦੇ ਦਿਹਾਂਤ ''ਤੇ ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਸਾਂਝਾ

ਪਟਿਆਲਾ (ਬਿਊਰੋ) : ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਹਿੰਮਤ ਸਿੰਘ ਕਾਹਲੋਂ ਦਾ ਅੰਤਿਮ ਸੰਸਕਾਰ ਬੁੱਧਵਾਰ 14 ਦਸੰਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੈਕਟਰ-25 ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਸਿੰਗਲਾ ’ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਵਿਭਾਗ ਦਾ ਸਾਰਾ ਰਿਕਾਰਡ ਕੀਤਾ ਤਲਬ

ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਮਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਲਿਖਿਆ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਣ।

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News