''ਸਿੱਧੂ'' ਨਾਲ ਆਰ-ਪਾਰ ਦੀ ਲੜਾਈ ਦੇ ਮੂਡ ’ਚ ਕੈਪਟਨ, ਸੋਨੀਆ ਨਾਲ ਛੇਤੀ ਕਰਨਗੇ ਮੁਲਾਕਾਤ
Tuesday, May 11, 2021 - 08:59 AM (IST)
ਜਲੰਧਰ (ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਆਰ-ਪਾਰ ਦੀ ਲੜਾਈ ਲੜਨ ਦੇ ਮੂਡ ’ਚ ਹਨ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਦਾ ਮੰਨਣਾ ਹੈ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਨੇ ਲਗਾਤਾਰ ਕੈਪਟਨ ਅਮਰਿੰਦਰ ਖ਼ਿਲਾਫ਼ ਬਰਗਾੜੀ ਅਤੇ ਕੋਟਕਪੂਰਾ ਪੁਲਸ ਫਾਇਰਿੰਗ ਕੇਸ ਵਿਚ ‘ਸਿੱਟ’ ਦੀ ਰਿਪੋਰਟ ਨੂੰ ਹਾਈਕੋਰਟ ਵੱਲੋਂ ਖਾਰਿਜ ਕਰਨ ਤੋਂ ਬਾਅਦ ਮੋਰਚਾ ਖੋਲ੍ਹਿਆ ਹੋਇਆ ਹੈ, ਉਸ ਤੋਂ ਮੁੱਖ ਮੰਤਰੀ ਕਾਫ਼ੀ ਨਾਰਾਜ਼ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਆਕਸੀਜਨ ਦੀ ਘਾਟ ਕਾਰਨ '5 ਕੋਰੋਨਾ ਮਰੀਜ਼ਾਂ' ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ
ਉਹ ਛੇਤੀ ਹੀ ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਸੰਭਾਵਿਤ ਤੌਰ ’ਤੇ ਹੁਣ ਕੈਪਟਨ ਨੇ ਪੰਜਾਬ ਕੈਬਨਿਟ ਵਿੱਚ ਸਿੱਧੂ ਕਾਰਨ ਖ਼ਾਲੀ ਪਏ ਮੰਤਰੀ ਅਹੁਦੇ ਨੂੰ ਭਰਨ ਦਾ ਫ਼ੈਸਲਾ ਵੀ ਲੈ ਲਿਆ ਗਿਆ ਹੈ ਅਤੇ ਉਹ ਛੇਤੀ ਹੀ ਇਸ ਦੀ ਮਨਜ਼ੂਰੀ ਕਾਂਗਰਸ ਹਾਈਕਮਾਨ ਤੋਂ ਲੈ ਲੈਣਗੇ।
ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ
ਕੈਪਟਨ ਨੇ ਅਜੇ ਤੱਕ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਕੈਬਨਿਟ ਮੰਤਰੀ ਅਹੁਦੇ ਨੂੰ ਇਸ ਲਈ ਨਹੀਂ ਭਰਿਆ ਕਿਉਂਕਿ ਉਹ ਚਾਹੁੰਦੇ ਸਨ ਕਿ ਸ਼ਾਇਦ ਸਿੱਧੂ ਨਾਲ ਤਾਲਮੇਲ ਬੈਠ ਜਾਵੇ ਅਤੇ ਉਨ੍ਹਾਂ ਨੂੰ ਦੁਬਾਰਾ ਮੰਤਰੀ ਬਣਾ ਦਿੱਤਾ ਜਾਵੇ ਪਰ ਹੁਣ ਕੈਪਟਨ ਅਤੇ ਸਿੱਧੂ ਵਿਚਾਲੇ ਸੁਲ੍ਹਾ ਦੇ ਲੱਛਣ ਲਗਭਗ ਖ਼ਤਮ ਹੋ ਚੁੱਕੇ ਹੈ। ਜਿਸ ਤਰ੍ਹਾਂ ਕੈਬਨਿਟ ਮੰਤਰੀਆਂ ਨੇ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਹੁਣ ਕੈਪਟਨ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ।
ਇਹ ਵੀ ਪੜ੍ਹੋ : CBSE ਦੇ 10ਵੀਂ 'ਚ ਫੇਲ੍ਹ ਵਿਦਿਆਰਥੀਆਂ ਲਈ ਵੱਡੀ ਖ਼ਬਰ, ਮਿਲੇਗਾ ਇਕ ਹੋਰ ਮੌਕਾ
ਕਾਂਗਰਸ ’ਚ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਵਿਚ ਛੇਤੀ ਹੀ ਫੇਰਬਦਲ ਦੇ ਆਸਾਰ ਬਣ ਸਕਦੇ ਹਨ। ਕੁੱਝ ਵਿਧਾਇਕਾਂ ਨੇ ਦਿੱਲੀ ਦਰਬਾਰ ਦੇ ਚੱਕਰ ਲਾਉਣੇ ਵੀ ਸ਼ੁਰੂ ਕਰ ਦਿੱਤੇ ਹਨ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸਰਗਰਮ ਦੱਸੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ