ਪੰਜਾਬ ਕਾਂਗਰਸ ''ਚ ਮਚੀ ਤੜਥੱਲੀ, ਵਿਧਾਇਕਾਂ ਤੇ ਮੰਤਰੀਆਂ ਨਾਲ ਗੱਲਬਾਤ ''ਚ ਰੁੱਝੇ ਕੈਪਟਨ-ਸਿੱਧੂ

Saturday, Sep 18, 2021 - 01:32 PM (IST)

ਪੰਜਾਬ ਕਾਂਗਰਸ ''ਚ ਮਚੀ ਤੜਥੱਲੀ, ਵਿਧਾਇਕਾਂ ਤੇ ਮੰਤਰੀਆਂ ਨਾਲ ਗੱਲਬਾਤ ''ਚ ਰੁੱਝੇ ਕੈਪਟਨ-ਸਿੱਧੂ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ 'ਚ ਤੜਥੱਲੀ ਮਚ ਗਈ ਹੈ। ਇਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪੋ-ਆਪਣੇ ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਗੱਲਬਾਤ 'ਚ ਰੁੱਝ ਗਏ ਹਨ।

ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ’ਚ ਦੇਰ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਬੁਲਾਈ ਵਿਧਾਇਕ ਦਲ ਦੀ ਬੈਠਕ

ਦੱਸਿਆ ਜਾ ਰਿਹਾ ਹੈ ਕਿ ਕੈਪਟਨ ਵੱਲੋਂ ਸਿਸਵਾ ਫਾਰਮ ਹਾਊਸ ਵਿਖੇ ਆਪਣੇ ਖੇਮੇ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਵੀ ਸ਼ਾਂਤ ਨਹੀਂ ਬੈਠੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ

ਨਵਜੋਤ ਸਿੰਘ ਸਿੱਧੂ ਵੱਲੋਂ ਪਰਗਟ ਸਿੰਘ ਦੀ ਰਿਹਾਇਸ਼ 'ਤੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ ਨੂੰ 5 ਵਜੇ ਬੁਲਾਈ ਗਈ ਹੈ, ਜਿਸ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਹਲਚਲ ਮਚੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News