ਕੈਪਟਨ-ਸਿੱਧੂ ਸੀਤ ਜੰਗ ’ਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵਲੋਂ ਅਜੇ ਤਕ ਕੋਈ ਇਸ਼ਾਰਾ ਨਹੀਂ
Tuesday, May 25, 2021 - 11:33 PM (IST)
ਜਲੰਧਰ(ਧਵਨ)- ਪੰਜਾਬ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਸੀਤ ਜੰਗ ’ਤੇ ਕਾਂਗਰਸ ਦੀ ਲੀਡਰਸ਼ਿਪ ਵਲੋਂ ਅਜੇ ਤਕ ਕੋਈ ਇਸ਼ਾਰਾ ਨਹੀਂ ਕੀਤਾ ਗਿਆ। ਸੀਨੀਅਰ ਕਾਂਗਰਸੀ ਨੇਤਾਵਾਂ ਅਨੁਸਾਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦਿਆਂ ਕੇਂਦਰੀ ਲੀਡਰਸ਼ਿਪ ਚੁੱਪ ਹੈ।
ਸੂਬੇ ਦੇ ਸਾਰੇ ਕਾਂਗਰਸੀਆਂ ਦੀ ਨਜ਼ਰ ਦਿੱਲੀ ਦਰਬਾਰ ਵੱਲ ਲੱਗੀ ਹੋਈ ਹੈ। ਕੈਪਟਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਅਜੇ ਤਕ ਕੇਂਦਰੀ ਲੀਡਰਸ਼ਿਪ ਵਲੋਂ ਕੋਈ ਸੁਨੇਹਾ ਨਹੀਂ ਆਇਆ ਕਿ ਕਿਵੇਂ ਇਸ ਮਸਲੇ ਦਾ ਹੱਲ ਕੱਢਿਆ ਜਾਵੇ।
ਇਹ ਵੀ ਪੜ੍ਹੋ- ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਸਿੰਗਲਾ
ਦੂਜੇ ਪਾਸੇ ਵਿਰੋਧੀ ਧੜ੍ਹਾ ਵੀ ਲਗਾਤਾਰ ਟਵੀਟ ’ਤੇ ਟਵੀਟ ਕਰ ਰਿਹਾ ਹੈ। ਇਸ ਦੇ ਬਾਵਜੂਦ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨਾਲ ਵੀ ਕੋਈ ਸੰਪਰਕ ਨਹੀਂ ਸਾਧਿਆ। ਇਸ ਲਈ ਪੰਜਾਬ ਕਾਂਗਰਸ ’ਚ ਚੱਲ ਰਹੀ ਸੀਤ ਜੰਗ ’ਤੇ ‘ਵੇਟ ਐਂਡ ਵਾਚ’ ਦੀ ਸਥਿਤੀ ਪੈਦਾ ਹੋ ਗਈ ਹੈ। ਇਹ ਮਾਮਲਾ ਆਖਰਕਾਰ ਰਾਹੁਲ ਗਾਂਧੀ ਨੇ ਹੀ ਹੱਲ ਕਰਨਾ ਹੈ।
ਇਹ ਵੀ ਪੜ੍ਹੋ- PF ਅਕਾਊਂਟ ਹੋਲਡਰ ਦੀ ਮੌਤ ’ਤੇ ਪਰਿਵਾਰ, ਨੋਮਿਨੀ ਨੂੰ ਮਿਲੇਗਾ 7 ਲੱਖ ਰੁਪਏ ਦਾ ਡੈੱਥ ਕਲੇਮ
ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਸ ਦੇ ਲਈ ਕੇਂਦਰੀ ਲੀਡਰਸ਼ਿਪ ਵਲੋਂ ਕਿਸੇ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ, ਜਿਸ ਵਿਚ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਪਰ ਹੁਣ ਅਜਿਹੀ ਕਿਸੇ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ। ਇਸ ਲਈ ਮਾਮਲਾ ਜਿਉਂ ਦਾ ਤਿਉਂ ਹੈ।