ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ

09/26/2022 2:26:18 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ’ਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇ, ਜੋ ਦੇਸ਼ ਲਈ ਬਹਾਦਰੀ, ਦਲੇਰੀ ਅਤੇ ਕੁਰਬਾਨੀ ਦੇ ਲਾਮਿਸਾਲ ਪ੍ਰਤੀਕ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ, “ਭਗਤ ਸਿੰਘ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਇਕ ਪ੍ਰੇਰਨਾਸ੍ਰੋਤ ਹਨ ਅਤੇ ਇਹ ਉਨ੍ਹਾਂ ਦੀ ਮਹਾਨ ਤੇ ਸ਼ਾਨਦਾਰ ਯਾਦ ਨੂੰ ਇਕ ਢੁਕਵੀਂ ਸ਼ਰਧਾਂਜਲੀ ਹੋਵੇਗੀ।’’

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਜ਼ਖ਼ਮੀ ਪੰਜਾਬਣ ਦੀ ਹੋਈ ਮੌਤ

Manoj

This news is Content Editor Manoj