ਕੈਪਟਨ ਨੇ ਕੱਢਿਆ ਰੋਡ ਸ਼ੋਅ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾਵਾਂ ਨੇ ਲਿਆ ਹਿੱਸਾ

Friday, Feb 18, 2022 - 07:43 PM (IST)

ਕੈਪਟਨ ਨੇ ਕੱਢਿਆ ਰੋਡ ਸ਼ੋਅ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾਵਾਂ ਨੇ ਲਿਆ ਹਿੱਸਾ

ਪਟਿਆਲਾ--ਪਟਿਆਲਾ 'ਚ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਗ੍ਰਹਿ ਹਲਕੇ ਤੋਂ ਕੱਢੇ ਗਏ ਰੋਡ ਸ਼ੋਅ 'ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਰੋਡ ਸ਼ੋਅ 'ਚ ਕੈਪਟਨ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ, ਰੋਹਤਕ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਅਤੇ ਪ੍ਰਸਿੱਧ ਫਿਮਲ ਅਦਾਕਾਰ ਪੁਨੀਤ ਈਸਰ ਅਤੇ ਕਈ ਹੋਰ ਲੋਕ ਵੀ ਇਸ ਰੋਡ ਸ਼ੋਅ 'ਚ ਸ਼ਾਮਲ ਹੋਏ। ਰੋਡ ਸ਼ੋਅ ਦੇ ਖਤਮ ਹੋਣ 'ਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨਾਲ ਸ਼ਾਮਲ ਹੋਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸਮੂਚਾ ਦੇਸ਼ ਕੈਪਟਨ ਅਮਰਿਦੰਰ ਸਿੰਘ ਦੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਲਈ ਉਨ੍ਹਾਂ ਨੂੰ ਪਿਆਰ ਅਤੇ ਸਤਿਆਰ ਕਰਦਾ ਹੈ।

ਇਹ ਵੀ ਪੜ੍ਹੋ : ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ

PunjabKesari

ਇਹ ਵੀ ਪੜ੍ਹੋ : ਪੰਜਾਬ ਦੇ ਉੱਜਵਲ ਭਵਿੱਖ ਲਈ 'ਆਪ' ਨੂੰ ਵੋਟ ਪਾਉਣੀ ਹੈ : ਰਾਘਵ ਚੱਢਾ

ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਸਤਿਕਾਰ ਕਰਦੇ ਹਨ। ਲੋਕਾਂ ਨੂੰ ਅਪੀਲ ਕਰਦੇ ਹੋਏ ਰੱਖਿਆ ਨੇ ਕਿਹਾ ਕਿ ਮੰਤਰੀ ਸਾਬਕਾ ਮੁੱਖ ਮੰਤਰੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਅਤੇ ਇਹ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਦੇ ਸਹਿਯੋਗ ਨਾਲ ਕੈਪਟਨ ਦੀ ਅਗਵਾਈ 'ਚ ਪੰਜਾਬ ਵੱਡੀ ਤਰੱਕੀ ਕਰੇਗਾ। ਕਾਂਗਰਸ 'ਤੇ ਵਰ੍ਹਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸ ਦੇਸ਼ ਲਈ ਫੇਲ ਹੋ ਚੁੱਕੀ ਹੈ ਅਤੇ ਇਹ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਵਿਅਕਤੀ ਨੂੰ ਪਾਰਟੀ ਛੱਡ ਕੇ ਭਾਜਪਾ ਨਾਲ ਹੱਥ ਮਿਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ ਦੀ ਸਰਬਪੱਖੀ ਤਰੱਕੀ ਨੂੰ ਯਕੀਨੀ ਬਣਾਏਗੀ ਕਿਉਂਕਿ ਇਹ ਪੰਜਾਬ ਨਾਲ-ਨਾਲ ਦੇਸ਼ ਦੀ ਸੁਰੱਖਿਆ ਦੇ ਹਿੱਤ 'ਚ ਵੀ ਹੋਵੇਗਾ।

ਇਹ ਵੀ ਪੜ੍ਹੋ : ਭਾਰਤ ਕਵਾਡ ਨੂੰ ਅਗੇ ਵਧਾਉਣ ਵਾਲੀ ਤਾਕਤ ਹੈ : ਵ੍ਹਾਈਟ ਹਾਊਸ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News