ਕੈਪਟਨ ਦੀਆਂ ਕਮਜ਼ੋਰੀਆਂ ਕਾਰਣ ਹੀ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਅੱਖਾਂ ਦਿਖਾ ਰਹੀ ਹੈ : ਭਗਵੰਤ ਮਾਨ

11/12/2020 10:27:44 PM

ਚੰਡੀਗੜ੍ਹ (ਰਮਨਜੀਤ) : 'ਆਪ' ਨੇ ਚਿਤਾਵਨੀ ਦਿੰਦਿਆਂ ਅੱਜ ਕਿਹਾ ਹੈ ਕਿ ਭਾਜਪਾ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ। ਸਹੀ ਸਮਾਂ ਆਉਣ 'ਤੇ ਪੰਜਾਬ ਦੀ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਬਿਹਾਰ ਚੋਣਾਂ 'ਚ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ 'ਤੇ ਚਪੇੜ ਦੱਸਣ, 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਅਤੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨੂੰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ।

ਇਹ ਵੀ ਪੜ੍ਹੋ : ਗ਼ਰੀਬ ਪਰਿਵਾਰ ਲਈ ਫਰਿਸ਼ਤਾ ਬਣੇ ਡਾ. ਓਬਰਾਏ, ਕੁਝ ਇਸ ਤਰ੍ਹਾਂ ਕੀਤੀ ਮਦਦ 

ਇਥੇ ਜਾਰੀ ਸਾਂਝੇ ਬਿਆਨ 'ਚ ਮਾਨ ਅਤੇ ਹੇਅਰ ਨੇ ਕਿਹਾ ਕਿ ਭਾਜਪਾ ਨੇਤਾ ਸੱਤਾ ਦੇ ਨਸ਼ੇ ਵਿਚ ਆਮ ਲੋਕਾਂ ਅਤੇ ਖ਼ਾਸ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨੀ ਦੇ ਮੌਜੂਦਾ ਮੁੱਦੇ ਬਹੁਤ ਗੰਭੀਰ ਹਨ, ਜਿਨ੍ਹਾਂ 'ਤੇ ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਸੂਬੇ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਭਾਜਪਾ ਆਗੂਆਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਦਿਆਂ ਸੌੜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਅਤੇ ਉਹ ਆਪਣੀ ਐਸ਼ਪ੍ਰਸਤੀ ਵਿਚ ਡੁੱਬ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲਿਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀਆਂ ਕਮਜ਼ੋਰੀਆਂ ਕਾਰਣ ਹੀ ਮੋਦੀ ਪੰਜਾਬ ਨੂੰ ਅੱਖਾਂ ਦਿਖਾ ਰਹੇ ਹਨ।

ਇਹ ਵੀ ਪੜ੍ਹੋ : ਪੰਥਕ ਰਲੇਵੇਂ ਦੇ ਐਲਾਨ ਤੋਂ ਬਾਅਦ ਗਰਮਾਈ ਪੰਜਾਬ ਦੀ ਅਕਾਲੀ ਰਾਜਨੀਤੀ


Anuradha

Content Editor

Related News